ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਨੀਅਰ ਆਗੂ ਗੁਰਵਿੰਦਰ ਸਿੰਘ ਧਮੀਜਾ ਭਾਜਪਾ ਛੱਡ ਕਾਂਗਰਸ ਵਿੱਚ ਸ਼ਾਮਲ

02:36 PM Sep 19, 2024 IST

ਪਰਵੀਨ ਅਰੋੜਾ
ਕਰਨਾਲ, 19 ਸਤੰਬਰ

Advertisement

Haryana Elections: ਸੱਤਾਧਾਰੀ ਧਿਰ ਭਾਜਪਾ ਨੂੰ ਵੱਡਾ ਝਟਕਾ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਗੁਰਵਿੰਦਰ ਸਿੰਘ ਧਮੀਜਾ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਧਮੀਜਾ ਨੇ ਸੂਬੇ ਦੇ ਕਈ ਪ੍ਰਮੁੱਖ ਨੇਤਾਵਾਂ ਦੇ ਨਾਲ ਰੋਹਤਕ ’ਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਮੌਜੂਦਗੀ ਵਿਚ ਪਾਰਟੀ ਵਿਚ ਸ਼ਮੂਲੀਅਤ ਕੀਤੀ।

ਲੋਹਗੜ੍ਹ ਟਰੱਸਟ ਦੇ ਚੇਅਰਮੈਨ ਧਮੀਜਾ ਨੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਡਰੀਮ ਪ੍ਰੋਜੈਕਟ ਲੋਹਗੜ੍ਹ ਖ਼ਾਲਸਾ ਰਾਜਧਾਨੀ ਦੇ ਨਜ਼ਰਅੰਦਾਜ਼ ਹੋਣ ਕਾਰਨ ਆਪਣੀ ਨਰਾਜ਼ਗੀ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਮੈਂ ਅੱਜ ਆਪਣੇ ਦੋਸਤਾਂ ਅਤੇ ਸ਼ੁਭਚਿੰਤਕਾਂ ਨਾਲ ਕਾਂਗਰਸ 'ਚ ਸ਼ਾਮਲ ਹੋਇਆ ਹਾਂ। ਧਮੀਜਾ ਨੇ ਹੁੱਡਾ ਨਾਲ ਆਪਣੇ ਲੰਬੇ ਸਮੇਂ ਦੇ ਸਬੰਧਾਂ ਬਾਰੇ ਵੀ ਚਰਚਾ ਕੀਤੀ।

Advertisement

ਜ਼ਿਕਰਯੋਗ ਹੈ ਕਿ ਧਮੀਜਾ ਨੂੰ ਹਰਿਆਣਾ ਪੰਜਾਬੀ ਸਾਹਿਤ ਅਕਾਦਮੀ ਦਾ ਡਿਪਟੀ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਹੁੱਡਾ ਵੱਲੋਂ ਕੁਰੂਕਸ਼ੇਤਰ ਯੂਨੀਵਰਸਿਟੀ ਵਿੱਚ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਂ ’ਤੇ ਚੇਅਰ ਸਥਾਪਤ ਕਰਨ ਦੀ ਸ਼ਲਾਘਾ ਕੀਤੀ ਗਈ ਸੀ।

Advertisement