ਬੀਕੇਯੂ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਗੋਬਿੰਦਰ ਸਿੰਘ ਮੰਗਵਾਲ ਵੱਲੋਂ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ
02:03 PM Jun 01, 2025 IST
ਗੁਰਦੀਪ ਸਿੰਘ ਲਾਲੀ
ਸੰਗਰੂਰ, 1 ਜੂਨ
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੀਨੀਅਰ ਆਗੂ ਗੋਬਿੰਦਰ ਸਿੰਘ ਮੰਗਵਾਲ ਨੇ ਯੂਨੀਅਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਜ਼ਿਲ੍ਹੇ ਅਤੇ ਸੂਬੇ ਦੇ ਤਿੰਨ ਸੀਨੀਅਰ ਆਗੂਆਂ ਨੇ ਪੂਰਾ ਸਾਲ ਉਨ੍ਹਾਂ ਨੂੰ ਜ਼ਲੀਲ ਕੀਤਾ ਜਿਸ ਕਰਕੇ ਉਹ ਦੁਖੀ ਹੋ ਕੇ ਜਥੇਬੰਦੀ ਤੋਂ ਅਸਤੀਫਾ ਦੇ ਰਹੇ ਹਨ। ਮੰਗਵਾਲ ਨੇ ਕਿਹਾ ਕਿ ਜਥੇਬੰਦੀ ਵਿਚ ਜਿਹੜਾ ਵੀ ਆਗੂ ਇਮਾਨਦਾਰੀ ਨਾਲ ਅਤੇ ਨਿਧੜਕ ਹੋ ਕੇ ਕੰਮ ਕਰਦਾ ਹੈ, ਉਹ ਇਨ੍ਹਾਂ ਆਗੂਆਂ ਦੀਆਂ ਅੱਖਾਂ ਵਿੱਚ ਰੜਕਦਾ ਹੈ। ਉਨ੍ਹਾਂ ਸਾਫ਼ ਕਰ ਦਿੱਤਾ ਕਿ ਜਥੇਬੰਦੀ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਪੇਸ਼ੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪਿਛਲੇ 15 ਸਾਲਾਂ ਦੌਰਾਨ ਜਥੇਬੰਦੀ ਦੀ ਤਨ, ਮਨ ਤੇ ਧਨ ਨਾਲ ਸੇਵਾ ਕੀਤੀ ਹੈ ਤੇ ਇਸ ਦੌਰਾਨ ਜੇਕਰ ਕੋਈ ਭੁੱਲ ਚੁੱਕ ਹੋਈ ਹੈ ਤਾਂ ਉਹ ਲੋਕਾਂ ਤੋਂ ਖਿਮਾ ਮੰਗਦੇ ਹਨ। ਗੋਬਿੰਦਰ ਸਿੰਘ ਮੰਗਵਾਲ ਜਥੇਬੰਦੀ ’ਚ ਵੱਖ ਵੱਖ ਅਹੁਦਿਆਂ ’ਤੇ ਕੰਮ ਕਰ ਚੁੱਕੇ ਹਨ।
Advertisement
Advertisement