ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Sentenced to death: ਪੱਛਮੀ ਬੰਗਾਲ: ਵਿਦਿਆਰਥਣ ਦੀ ਜਬਰ-ਜਨਾਹ ਮਗਰੋਂ ਹੱਤਿਆ ਮਾਮਲੇ ’ਚ 19 ਸਾਲਾ ਨੌਜਵਾਨ ਨੂੰ ਮੌਤ ਦੀ ਸਜ਼ਾ

09:01 PM Dec 06, 2024 IST

ਕੋਲਕਾਤਾ, 6 ਦਸੰਬਰ
ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੀ ਵਿਸ਼ੇਸ਼ ਅਦਾਲਤ ਨੇ 10 ਸਾਲਾ ਲੜਕੀ ਨਾਲ ਜਬਰ-ਜਨਾਹ ਤੇ ਹੱਤਿਆ ਦੇ ਮਾਮਲੇ ਵਿਚ 19 ਸਾਲਾ ਨੌਜਵਾਨ ਨੂੰ ਦੋ ਮਹੀਨਿਆਂ ਦੇ ਅੰਦਰ ਮੌਤ ਦੀ ਸਜ਼ਾ ਸੁਣਾਈ ਹੈ। ਬੱਚੀ ਦੀ ਲਾਸ਼ 5 ਅਕਤੂਬਰ ਨੂੰ ਜੈਨਗਰ ਕੁਲਤਲੀ ਇਲਾਕੇ ਦੇ ਇੱਕ ਛੱਪੜ ਵਿੱਚੋਂ ਬਰਾਮਦ ਹੋਈ ਸੀ। ਚੌਥੀ ਕਲਾਸ ਦੀ ਵਿਦਿਆਰਥਣ ਟਿਊਸ਼ਨ ਤੋਂ ਘਰ ਪਰਤਦੇ ਸਮੇਂ ਲਾਪਤਾ ਹੋ ਗਈ ਸੀ।
ਬਰੂਈਪੁਰ ਦੇ ਐਡੀਸ਼ਨਲ ਜ਼ਿਲ੍ਹਾ ਜੱਜ ਸੁਬਰਤ ਚਟੋਪਾਧਿਆਏ ਦੀ ਪੋਕਸੋ ਅਦਾਲਤ (POCSO Court) ਨੇ ਮੁਲਜ਼ਮ ਨੂੰ ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) ਦੀ ਧਾਰਾ 65 (ਜਬਰ-ਜਨਾਹ), 66 (ਪੀੜਤ ਨੂੰ ਮੌਤ ਦੇਣ ਜਾਂ ਬੇਹੋਸ਼ ਕਰਨ ਦੀ ਸਜ਼ਾ) ਅਤੇ 103 (ਕਤਲ) ਤੋਂ ਇਲਾਵਾ ਬੱਚਿਆਂ ਲਈ ਸੁਰੱਖਿਆ (POCSO) ਐਕਟ ਤਹਿਤ ਦੋਸ਼ੀ ਠਹਿਰਾਇਆ।
ਅਦਾਲਤ ਨੇ ਇਸ ਘਟਨਾ ਨੂੰ ਦੁਰਲੱਭ ਤੋਂ ਦੁਰਲੱਭ ਕਰਾਰ ਦਿੰਦਿਆਂ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ। ਪੁਲੀਸ ਨੇ 30 ਅਕਤੂਬਰ ਨੂੰ ਚਾਰਜਸ਼ੀਟ ਦਾਖ਼ਲ ਕੀਤੀ ਸੀ ਅਤੇ 5 ਨਵੰਬਰ ਨੂੰ ਸ਼ੁਰੂ ਹੋਇਆ ਮੁਕੱਦਮਾ ਮਹਿਜ਼ 21 ਦਿਨਾਂ ਵਿੱਚ ਪੂਰਾ ਹੋ ਗਿਆ।
ਇਹ ਘਟਨਾ ਆਰਜੀ ਕਰ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਮਹਿਲਾ ਡਾਕਟਰ ਦੀ ਜਬਰ-ਜਨਾਹ ਮਗਰੋਂ ਹੱਤਿਆ ਦੇ ਮਾਮਲੇ ਨੂੰ ਲੈ ਕੇ ਚੱਲ ਰਹੇ ਵਿਰੋਧ ਦੌਰਾਨ ਵਾਪਰੀ। ਕੋਲਕਾਤਾ ਤੋਂ ਕਰੀਬ 50 ਕਿਲੋਮੀਟਰ ਦੀ ਦੂਰੀ ’ਤੇ ਵਾਪਰੀ ਇਸ ਘਟਨਾ ਮਗਰੋਂ ਇਲਾਕੇ ਵਿੱਚ ਹਿੰਸਕ ਪ੍ਰਦਰਸ਼ਨ ਹੋਏ ਸਨ। ਇਸ ਦੌਰਾਨ ਵਾਹਨਾਂ ਨੂੰ ਅੱਗ ਲਾਉਣ ਤੋਂ ਇਲਾਵਾ ਇੱਕ ਪੁਲੀਸ ਚੌਕੀ ਨੂੰ ਵੀ ਨਿਸ਼ਾਨਾ ਬਣਾਇਆ ਗਿਆ ਸੀ। ਪ੍ਰਦਰਸ਼ਨਕਾਰੀਆਂ ਨੇ ਸੜਕਾਂ ਬੰਦ ਕਰ ਦਿੱਤੀਆਂ ਸਨ। ਸੂਬਾ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਸਿਟ) ਬਣਾਈ ਸੀ।
ਕੇਸ ਦੇ ਵਿਸ਼ੇਸ਼ ਸਰਕਾਰੀ ਵਕੀਲ ਬਿਭਾਸ ਚੈਟਰਜੀ ਨੇ ਕਿਹਾ ਕਿ ਜਿਸ ਤੇਜ਼ੀ ਨਾਲ ਜਾਂਚ ਤੇ ਮੁਕੱਦਮਾ ਚਲਾਇਆ ਗਿਆ, ਉਸ ਨੂੰ ਦੇਖਦੇ ਹੋਏ ਇਹ ਫੈਸਲਾ ਦੇਸ਼ ਦੇ ਅਪਰਾਧਿਕ ਨਿਆਂ ਸ਼ਾਸਤਰ ਦੇ ਇਤਿਹਾਸ ਵਿੱਚ ਇੱਕ ਮਿਸਾਲ ਕਾਇਮ ਕਰ ਸਕਦਾ ਹੈ। ਫੈਸਲਾ ਸੁਣਾਏ ਜਾਣ ਮਗਰੋਂ ਪੀੜਤਾ ਦੇ ਪਿਤਾ ਨੇ ਪੱਤਰਕਾਰਾਂ ਨੂੰ ਕਿਹਾ, ‘‘ਮੈਂ ਅਦਾਲਤ ਦਾ ਸ਼ੁਕਰਗੁਜ਼ਾਰ ਹਾਂ। ਅਪਰਾਧੀ ਨੂੰ ਉਸਦੇ ਜੁਰਮ ਦੀ ਸਜ਼ਾ ਮਿਲਣੀ ਚਾਹੀਦੀ ਹੈ।’’ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਇਸ ਨੂੰ ਸੂਬੇ ਦੇ ਇਤਿਹਾਸ ਵਿੱਚ ਬੇਮਿਸਾਲ ਕਰਾਰ ਦਿੱਤਾ। -ਪੀਟੀਆਈ

Advertisement

Advertisement