ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵੱਖਰੀ ਕਮੇਟੀ ਹਰਿਆਣਾ ਦੇ ਸਿੱਖਾਂ ਦਾ ਕਾਨੂੰਨੀ ਹੱਕ: ਦਾਦੂਵਾਲ

08:22 AM Aug 21, 2020 IST

ਜਗਤਾਰ ਸਮਾਲਸਰ
ਏਲਨਾਬਾਦ, 20 ਅਗਸਤ

Advertisement

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਕਮੇਟੀ ਮੈਂਬਰ ਜੀਤ ਸਿੰਘ ਖਾਲਸਾ ਦੇ ਏਲਨਾਬਾਦ ਸਥਿਤ ਘਰ ਵਿਚ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਹਰਿਆਣਾ ਦੀ ਸਿੱਖ ਸੰਗਤ ਨੇ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਹੈ, ਉਹ ਤਨਦੇਹੀ ਨਾਲ ਨਿਭਾਉਣਗੇ। ਉਹ ਸਿੱਖ ਭਾਈਚਾਰੇ ਅਤੇ ਪੰਜਾਬੀ ਭਾਸ਼ਾ ਦੇ ਪ੍ਰਚਾਰ-ਪ੍ਰਸਾਰ ਲਈ ਹਰ ਸੰਭਵ ਯਤਨ ਕਰਨਗੇ ਤੇ ਹਰਿਆਣਾ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਮਿਲ ਕੇ ਪੰਜਾਬੀ ਭਾਸ਼ਾ ਨੂੰ ਹਰਿਆਣਾ ਵਿਚ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੀ ਅਪੀਲ ਕਰਨਗੇ।

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਵਿਚਕਾਰ ਸੁਪਰੀਮ ਕੋਰਟ ਵਿਚ ਚੱਲ ਰਹੇ ਕੇਸ ਬਾਰੇ ਉਨ੍ਹਾਂ ਆਖਿਆ ਕਿ ਉਹ 22 ਅਗਸਤ ਨੂੰ ਦਰਬਾਰ ਸਾਹਿਬ ਅੰਮ੍ਰਿਤਸਰ ਜਾਣਗੇ, ਜਿੱਥੇ ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਕੇਸ ਨੂੰ ਸੁਪਰੀਮ ਕੋਰਟ ਵਿਚੋਂ ਵਾਪਸ ਲੈਣ ਦੀ ਅਪੀਲ ਕਰਨਗੇ। ਊਨ੍ਹਾਂ ਆਖਿਆ ਕਿ ਹਰਿਆਣਾ ਵਿਚ ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਇੱਥੋਂ ਦੇ ਸਿੱਖ ਭਾਈਚਾਰੇ ਦਾ ਕਾਨੂੰਨੀ ਅਧਿਕਾਰ ਹੈ। ਊਨ੍ਹਾਂ ਕਿਹਾ ਜਾਂ ਤਾਂ ਆਲ ਇੰਡੀਆ ਗੁਰਦੁਆਰਾ ਐਕਟ ਬਣਾਇਆ ਜਾਵੇ ਜਾਂ ਦਿੱਲੀ ਦੀ ਤਰਜ਼ ’ਤੇ ਹਰਿਆਣਾ ਵਿਚ ਵੀ ਵੱਖਰੀ ਕਮੇਟੀ ਦੀ ਸਥਾਪਨਾ ’ਚ ਕੋਈ ਅੜਚਨ ਨਾ ਲਗਾਈ ਜਾਵੇ।

Advertisement

ਸ੍ਰੀ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਵਿਚ ਹਰਿਆਣਾ ਕਮੇਟੀ ਕੋਲ ਸਿਰਫ਼ 5 ਗੁਰਦੁਆਰਿਆਂ ਦੀ ਸਾਂਭ- ਸੰਭਾਲ ਹੈ ਜਦਕਿ ਬਾਕੀ 55 ਗੁਰਦੁਆਰੇ ਅਜੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੇ ਅਧੀਨ ਹਨ। ਉਨ੍ਹਾਂ ਕਿਹਾ ਕਿ ਜਦੋਂ ਤਕ ਇਸ ਸਬੰਧੀ ਸੁਪਰੀਮ ਕੋਰਟ ਦਾ ਕੋਈ ਫ਼ੈਸਲਾ ਨਹੀਂ ਆ ਜਾਂਦਾ, ਹਰਿਆਣਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸੰਭਵ ਨਹੀਂ ਹਨ। ਊਨ੍ਹਾਂ ਕਿਹਾ ਕਿ ਬਾਦਲ ਦਲ ਦੀ ਸਰਪ੍ਰਸਤੀ ਹੇਠ ਚੱਲ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹੁਣ ਘੁਟਾਲਿਆਂ ਦੀ ਕਮੇਟੀ ਬਣ ਗਈ ਹੈ। ਊਨ੍ਹਾਂ ਕਿਹਾ ਕਿ ਹਰਿਆਣਾ ਕਮੇਟੀ ਦੀਆਂ ਚੋਣਾਂ ਵਿਚ ਵੀ ਬਾਦਲ ਦਲ ਨੇ ਉਨ੍ਹਾਂ ਨੂੰ ਹਰਾਉਣ ਲਈ ਪੂਰਾ ਜ਼ੋਰ ਲਗਾਇਆ ਪਰ ਬਾਦਲ ਦਲ ਨੂੰ ਹਾਰ ਦਾ ਮੂੰਹ ਵੇਖਣਾ ਪਿਆ। ਦਾਦੂਵਾਲ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ੇ ਦੀ ਦਲਦਲ ਵਿਚੋਂ ਕੱਢਣ ਅਤੇ ਸਿੱਖੀ ਦੇ ਪ੍ਰਚਾਰ ਲਈ ਹਰਿਆਣਾ ਵਿਚ ਮੁਹਿੰਮ ਚਲਾਈ ਜਾਵੇਗੀ। ਇਸ ਮੌਕੇ ਜੀਤ ਸਿੰਘ ਖਾਲਸਾ, ਪ੍ਰਿਥੀ ਸਿੰਘ, ਗਿਆਨੀ ਕਰਨੈਲ ਸਿੰਘ, ਉੱਜਲ ਸਿੰਘ ਮੱਕੜ, ਬਲਜੀਤ ਸਿੰਘ, ਜਸਵਿੰਦਰ ਸਿੰਘ ਆਦਿ ਹਾਜ਼ਰ ਸਨ।

Advertisement
Tags :
ਸਿੱਖਾਂਹਰਿਆਣਾ:ਕਮੇਟੀਕਾਨੂੰਨੀਦਾਦੂਵਾਲਵੱਖਰੀ: