ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਘੱਟ ਗਿਣਤੀਆਂ ਖ਼ਿਲਾਫ਼ ਉਗਲੇ ਜਾ ਰਹੇ ਫਿਰਕੂ ਜ਼ਹਿਰ ਦਾ ਗੰਭੀਰ ਨੋਟਿਸ

05:56 AM Apr 28, 2024 IST

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 27 ਅਪਰੈਲ
ਜਮਹੂਰੀ ਅਧਿਕਾਰ ਸਭਾ ਦੀ ਅਗਵਾਈ ਹੇਠ ਵੱਖ-ਵੱਖ ਜਨਤਕ ਜਮਹੂਰੀ ਤੇ ਲੋਕ ਪੱਖੀ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਸਲਮਾਨ ਭਾਈਚਾਰੇ ਅਤੇ ਘੱਟ ਗਿਣਤੀਆਂ ਖ਼ਿਲਾਫ਼ ਉਗਲੇ ਜਾ ਰਹੇ ਫਿਰਕੂ ਜ਼ਹਿਰ ਦਾ ਗੰਭੀਰ ਨੋਟਿਸ ਲੈਂਦਿਆਂ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਨਰਿੰਦਰ ਮੋਦੀ ਨੂੰ ਚੋਣ ਪ੍ਰਕਿਰਿਆ ਤੋਂ ਬਾਹਰ ਕਰ ਕੇ ਪੁਲੀਸ ਕੇਸ ਦਰਜ ਕੀਤਾ ਜਾਵੇ।
ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਦੀ ਪ੍ਰਧਾਨਗੀ ਹੇਠ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਵਿੱਚ ਇਲਾਕੇ ਦੀਆਂ ਜਨਤਕ, ਜਮਹੂਰੀ ਤੇ ਲੋਕ ਪੱਖੀ ਜਥੇਬੰਦੀਆਂ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਪਿਛਲੇ ਦਿਨੀਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮੁਸਲਿਮ ਭਾਈਚਾਰੇ ਅਤੇ ਘੱਟ ਗਿਣਤੀਆਂ ਖ਼ਿਲਾਫ਼ ਉਗਲੇ ਜਾ ਰਹੇ ਫ਼ਿਰਕੂ ਜ਼ਹਿਰ ਦੀ ਨਿਖੇਧੀ ਕੀਤੀ। ਬੁਲਾਰਿਆਂ ਕਿਹਾ ਕਿ ਚੋਣ ਰੈਲੀਆਂ ਵਿੱਚ ਝੂਠੇ ਬਿਰਤਾਂਤ ਸਿਰਜ ਕੇ ਦੇਸ਼ ਦੇ ਇੱਕ ਵੱਡੇ ਹਿੱਸੇ ਨੂੰ ਘੁਸਪੈਠੀਆ ਕਹਿਣ ਅਤੇ ਫਿਰਕੂ ਜ਼ਹਿਰ ਫੈਲਾਉਣ ਦੇ ਬਾਵਜੂਦ ਦੇਸ਼ ਦਾ ਚੋਣ ਕਮਿਸ਼ਨ ਲੋਕਤੰਤਰ ਦੀਆਂ ਧੱਜੀਆਂ ਉਡਦੀਆਂ ਦੇਖ ਰਿਹਾ ਹੈ, ਜੋ ਮੁਲਕ ਲਈ ਤਬਾਹਕੁਰਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇੰਨੇ ਨੀਵੇਂ ਦਰਜੇ ਦੀਆਂ ਤਕਰੀਰਾਂ ਅੱਜ ਤੱਕ ਭਾਰਤ ਦੇ ਇਤਿਹਾਸ ਵਿੱਚ ਕਦੇ ਵੀ ਸੁਣਨ ਜਾਂ ਦੇਖਣ ਨੂੰ ਨਹੀਂ ਮਿਲੀਆਂ ਜਿਸ ਦੇ ਖਿਲਾਫ 6 ਮਈ ਨੂੰ ਸੰਗਰੂਰ ਵਿੱਚ ਸਮੂਹ ਜਨਤਕ ਜਮਹੂਰੀ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ ਜਾਵੇਗੀ।

Advertisement

Advertisement
Advertisement