ਰੱਖੜੀ ਵਾਲੇ ਦਿਨ 11 ਵਜੇ ਖੁੱਲ੍ਹਣਗੇ ਸੇਵਾ ਕੇਂਦਰ
10:13 AM Aug 17, 2024 IST
Advertisement
ਪੱਤਰ ਪ੍ਰੇਰਕ
ਬਠਿੰਡਾ, 16 ਅਗਸਤ
ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਦੇਣ ਲਈ ਵਚਨਬੱਧ ਹੈ। ਇਸੇ ਤਹਿਤ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤਾਂ ਵਿਭਾਗ, ਪੰਜਾਬ ਵੱਲੋਂ ਰੱਖੜੀ ਵਾਲੇ ਦਿਨ ਵੀ ਸਾਰੇ ਸੇਵਾ ਕੇਂਦਰ ਕਾਰਜਸ਼ੀਲ ਰਹਿਣਗੇ। ਡੀਸੀ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਰੱਖੜੀ ਵਾਲੇ ਦਿਨ ਸੋਮਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ ਪੰਜ ਵਜੇ ਤੱਕ ਖੁੱਲ੍ਹੇ ਰਹਿਣਗੇ। ਉਨ੍ਹਾਂ ਸਮੂਹ ਵਾਸੀਆਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾਈ ਜਾ ਰਹੀ ਡੋਰ ਸਟੈੱਪ ਸਰਵਿਸ ਰਾਹੀਂ 1076 ’ਤੇ ਕਾਲ ਕਰ ਕੇ ਘਰ ਬੈਠੇ ਹੀ 43 ਸੇਵਾਵਾਂ ਦਾ ਲਾਭ ਲੈਣ।
Advertisement
Advertisement
Advertisement