ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬੰਬ ਦੀ ਧਮਕੀ ਮਗਰੋਂ ਸ੍ਰੀਨਗਰ ਹਵਾਈ ਅੱਡੇ ’ਤੇ ਸੇਵਾ ਰਹੀ ਬੰਦ

07:21 AM Jun 01, 2024 IST

ਸ੍ਰੀਨਗਰ:

Advertisement

ਬੰਬ ਦੀ ਧਮਕੀ ਮਿਲਣ ਮਗਰੋਂ ਅੱਜ ਸ੍ਰੀਨਗਰ ਕੌਮਾਂਤਰੀ ਹਵਾਈ ਅੱਡੇ ’ਤੇ ਇਹਤਿਆਤ ਵਜੋਂ ਉਡਾਣ ਸੇਵਾ ਇੱਕ ਘੰਟੇ ਲਈ ਰੋਕ ਦਿੱਤੀ ਗਈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਸ੍ਰੀਨਗਰ ਹਵਾਈ ਅੱਡੇ ’ਤੇ ਏਅਰ ਟਰੈਫਿਕ ਕੰਟਰੋਲ (ਏਟੀਸੀ) ਨੂੰ ਨਵੀਂ ਦਿੱਲੀ ਤੋਂ ਏਅਰ ਵਿਸਤਾਰਾ ਦੀ ਇੱਕ ਉਡਾਣ ’ਚ ਬੰਬ ਦੀ ਧਮਕੀ ਮਿਲੀ ਜਿਸ ਮਗਰੋਂ ਸੀਆਈਐੱਸਐੱਫ ਸਮੇਤ ਸਾਰੇ ਸੁਰੱਖਿਆ ਅਧਿਕਾਰੀ ਹਰਕਤ ਵਿੱਚ ਆ ਗਏ। ਉਨ੍ਹਾਂ ਕਿਹਾ ਕਿ ਉਡਾਣ ਦੇ ਸਬੰਧ ਵਿੱਚ ਦੁਪਹਿਰ ਨੇੜੇ ਹਵਾਈ ਅੱਡੇ ’ਤੇ ਇੱਕ ਧਮਕੀ ਭਰਿਆ ਫੋਨ ਆਇਆ ਸੀ ਜਿਸ ਵਿੱਚ 178 ਮੁਸਾਫ਼ਰ ਸਵਾਰ ਸਨ। ਉਨ੍ਹਾਂ ਦੱਸਿਆ ਕਿ ਜਹਾਜ਼ ਦੇ ਹਵਾਈ ਅੱਡੇ ’ਤੇ ਉਤਰਨ ਤੋਂ ਬਾਅਦ ਇਸ ਨੂੰ ਵੱਖਰੀ ਥਾਂ ਲਿਜਾਇਆ ਗਿਆ ਅਤੇ ਮੁਸਾਫਰਾਂ ਤੇ ਚਾਲਕ ਟੀਮ ਨੂੰ ਬਾਹਰ ਕੱਢਿਆ ਗਿਆ। ਉਨ੍ਹਾਂ ਦੱਸਿਆ ਕਿ ਬਾਅਦ ਵਿੱਚ ਜਹਾਜ਼ ਦੀ ਚੰਗੀ ਤਰ੍ਹਾਂ ਤਲਾਸ਼ੀ ਲਈ ਗਈ ਅਤੇ ਕਿਸੇ ਵੀ ਸ਼ੱਕੀ ਚੀਜ਼ ਦੀ ਜਾਂਚ ਲਈ ਬੰਬ ਨਕਾਰਾ ਕਰਨ ਵਾਲੇ ਦਸਤੇ ਤੇ ਖੋਜੀ ਕੁੱਤੇ ਵੀ ਤਾਇਨਾਤ ਕੀਤੇ ਗਏ। ਉਨ੍ਹਾਂ ਦੱਸਿਆ ਕਿ ਤਲਾਸ਼ੀ ਮਗਰੋਂ ਜਹਾਜ਼ ’ਚ ਕੁਝ ਵੀ ਇਤਰਾਜ਼ਯੋਗ ਨਹੀਂ ਮਿਲਿਆ। -ਪੀਟੀਆਈ

Advertisement
Advertisement