ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿਆਦ ਪੁਗਾ ਚੁੱਕੀ ਦਵਾਈ ਵੰਡਣ ਵਾਲੀਆਂ ਆਂਗਣਵਾੜੀ ਵਰਕਰਾਂ ਦੀਆਂ ਸੇਵਾਵਾਂ ਸਮਾਪਤ

07:29 AM May 10, 2024 IST

ਪੱਤਰ ਪ੍ਰੇਰਕ
ਲਹਿਰਾਗਾਗਾ, 9 ਮਈ
ਪਿੰਡ ਗੋਬਿੰਦਪੁਰਾ ਜਵਾਹਰਵਾਲਾ ਬਲਾਕ ਲਹਿਰਾਗਾਗਾ ਦੀਆਂ ਆਂਗਣਵਾੜੀ ਵਰਕਰਾਂ ਵੱਲੋਂ ਮਿਆਦ ਪੁਗਾ ਚੁੱਕੀਆਂ ਦਵਾਈਆਂ ਆਇਰਨ ਅਤੇ ਫੋਲਿਕ ਐਸਿਡ ਸੀਰਪ ਵੰਡੇ ਜਾਣ ਸਬੰਧੀ ਅੱਜ ਛਪੀ ਖ਼ਬਰ ਦਾ ਅਸਰ ਦੇਖਣ ਨੂੰ ਮਿਲਿਆ ਹੈ। ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਪਰਦੀਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਦੀ ਪੜਤਾਲ ਕਰਨ ਹਿੱਤ ਸੀ.ਡੀ.ਪੀ.ਓ, ਲਹਿਰਾਗਾਗਾ ਨੂੰ ਨਿਰਦੇਸ਼ ਦਿੱਤੇ ਗਏ। ਇਸ ਸਬੰਧੀ ਸੀ.ਡੀ.ਪੀ.ਓ, ਲਹਿਰਗਾਗਾ ਵੱਲੋਂ ਪੜਤਾਲ ਦੌਰਾਨ ਪਾਇਆ ਗਿਆ ਕਿ ਸਿਹਤ ਵਿਭਾਗ ਵੱਲੋਂ ਕਿਸੇ ਵੀ ਮਿਆਦ ਪੂਰੀ ਹੋ ਚੁੱਕੀ ਦਵਾਈ ਦੀ ਸਪਲਾਈ ਨਹੀਂ ਕੀਤੀ ਗਈ ਅਤੇ ਸਬੰਧਤ ਆਂਗਨਵਾੜੀ ਵਰਕਰਾਂ ਵੱਲੋਂ ਹੀ ਅਣਗਹਿਲੀ ਵਰਤੀ ਗਈ। ਪਹਿਲਾਂ ਪ੍ਰਾਪਤ ਦਵਾਈ ਦੀ ਸਪਲਾਈ ਦੀ ਖਪਤ ਸਮੇਂ ਸਿਰ ਨਹੀਂ ਕੀਤੀ ਅਤੇ ਮਿਆਦ ਪੂਰੀ ਹੋ ਚੁੱਕੀ ਦਵਾਈਆਂ ਦੀ ਵੰਡ ਕੀਤੀ ਗਈ। ਇਸ ਮਾਮਲੇ ਨੂੰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਹੁਤ ਗੰਭੀਰਤਾ ਨਾਲ ਲਿਆ ਗਿਆ ਅਤੇ ਸਖਤੀ ਨਾਲ ਕਾਰਵਾਈ ਕਰਦੇ ਹੋਏ ਸਬੰਧਤ ਆਂਗਣਵਾੜੀ ਵਰਕਰਾਂ ਦੀ ਸੇਵਾਵਾਂ ਖਤਮ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਜ਼ਿਲ੍ਹਾ ਪ੍ਰੋਗਰਾਮ ਅਫਸਰ, ਸੰਗਰੂਰ ਵੱਲੋਂ ਸਮੂਹ ਆਂਗਨਵਾੜੀ ਵਰਕਰਾਂ ਨੂੰ ਤਾੜਨਾ ਕੀਤੀ ਕਿ ਭਵਿੱਖ ਵਿੱਚ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

Advertisement

Advertisement
Advertisement