ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ
06:58 AM Nov 09, 2024 IST
ਸ੍ਰੀਨਗਰ, 8 ਨਵੰਬਰ
ਉਪ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤਾ ਪਾਸ ਹੋਣ ਮਗਰੋਂ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਦਾ ਸੈਸ਼ਨ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਵਿਧਾਨ ਸਭਾ ਦਾ ਪੰਜ ਰੋਜ਼ਾ ਸੈਸ਼ਨ ਸੋਮਵਾਰ ਨੂੰ ਸ਼ੁਰੂ ਹੋਇਆ ਸੀ। ਲੰਘੇ ਬੁੱਧਵਾਰ ਤੋਂ ਵਿਧਾਨ ਸਭਾ ਦੀ ਕਾਰਵਾਈ ਹੰਗਾਮੇ ਕਾਰਨ ਪ੍ਰਭਾਵਿਤ ਹੁੰਦੀ ਰਹੀ।
ਹਾਕਮ ਧਿਰ ਨੈਸ਼ਨਲ ਕਾਨਫਰੰਸ ਵੱਲੋਂ ਪੇਸ਼ ਕੀਤੇ ਗਏ ਇੱਕ ਮਤੇ ਦੇ ਪਾਸ ਹੋਣ ਮਗਰੋਂ ਭਾਰਤੀ ਜਨਤਾ ਪਾਰਟੀ ਦੇ ਮੈਂਬਰਾਂ ਨੇ ਜ਼ੋਰਦਾਰ ਰੋਸ ਮੁਜ਼ਾਹਰਾ ਕੀਤਾ। ਇਸ ਮਤੇ ’ਚ ਜੰਮੂ ਕਸ਼ਮੀਰ ਦੀ ਰਾਜ ਵਜੋਂ ਵਿਸ਼ੇਸ਼ ਸਥਿਤੀ ਦੀ ਬਹਾਲੀ ਲਈ ਦਿੱਲੀ ਤੇ ਖੇਤਰ ਦੇ ਚੁਣੇ ਹੋਏ ਨੁਮਾਇੰਦਿਆਂ ਵਿਚਾਲੇ ਗੱਲਬਾਤ ਦੀ ਮੰਗ ਕੀਤੀ ਗਈ ਸੀ। ਸੈਸ਼ਨ ਦੇ ਆਖਰੀ ਦਿਨ ਅੱਜ ਵਿਧਾਨ ਸਭਾ ਨੇ ਉਪ ਰਾਜਪਾਲ ਦੇ ਭਾਸ਼ਣ ’ਤੇ ਧੰਨਵਾਦੀ ਮਤਾ ਪਾਸ ਕੀਤਾ ਅਤੇ ਇਸ ਮਗਰੋਂ ਸਪੀਕਰ ਅਬਦੁਲ ਰਹੀਮ ਰਾਠੇਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਉਠਾ ਦਿੱਤਾ। -ਪੀਟੀਆਈ
Advertisement
Advertisement