ਸੈਸ਼ਨ ਜੱਜ ਵੱਲੋਂ ਕੇਂਦਰੀ ਜੇਲ੍ਹ ਦਾ ਦੌਰਾ
ਸਰਬਜੀਤ ਸਿੰਘ ਭੰਗੂ
ਪਟਿਆਲਾ, 19 ਅਗਸਤ
ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਰਾਜਿੰਦਰ ਅਗਰਵਾਲ ਨੇ ਇਥੇ ਕੇਂਦਰੀ ਜੇਲ੍ਹ ਪਟਿਆਲਾ ਦਾ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਕੈਂਪ ਕੋਰਟ ਦਾ ਆਯੋਜਨ ਕਰਦਿਆਂ, ਇੱਕ ਕੇਸ ਦਾ ਮੌਕੇ ’ਤੇ ਹੀ ਫ਼ੈਸਲਾ ਕੀਤਾ ਗਿਆ। ਉਨ੍ਹਾਂ ਕੈਦੀਆਂ ਦੀਆਂ ਮੁਸ਼ਕਿਲਾਂ ਜਾਣੀਆਂ ਅਤੇ ਸ਼ਿਕਾਇਤਾਂ ਵੀ ਸੁਣੀਆਂ। ਇਸ ਮੌਕੇ ਜੇਲ੍ਹ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਕੈਦੀਆਂ ਦੀ ਸਿਹਤ ਅਤੇ ਮੈਡੀਕਲ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਤਾਕੀਦ ਕੀਤੀ।
ਇਸ ਮੌਕੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਦੀਪਤੀ ਗੁਪਤਾ ਅਤੇ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਪਟਿਆਲਾ ਪਰਮਿੰਦਰ ਕੌਰ ਵੀ ਹਾਜ਼ਰ ਸਨ। ਇਸ ਮੌਕੇ ਕੇਂਦਰੀ ਜੇਲ੍ਹ ਪਟਿਆਲਾ ਦੇ ਸੁਪਰਡੈਂਟ ਕਰਨਜੀਤ ਸਿੰਘ ਸੰਧੂ, ਥਾਣਾ ਤ੍ਰਿਪੜੀ ਦੇ ਐੱਸਐੱਚਓ ਹਰਜਿੰਦਰ ਸਿੰਘ ਢਿੱਲੋਂ ਵੀ ਮੌਜੂਦ ਸਨ। ਉਧਰ ਕੈਦੀਆਂ ਦਾ ਤਰਕ ਹੈ ਕਿ ਖੁੱਲ੍ਹਾ ਦਰਬਾਰ ਲਾ ਕੇ ਮੁਸ਼ਕਿਲਾਂ ਤੇ ਸ਼ਿਕਾਇਤਾਂ ਸੁਣੀਆਂ ਜਾਣੀਆਂ ਚਾਹੀਦੀਆਂ ਹਨ।