ਸੈਸ਼ਨ ਜੱਜ ਵੱਲੋਂ ਪੱਟੀ ਦੀ ਸਬ-ਜੇਲ੍ਹ ਦਾ ਦੌਰਾ
06:45 AM Apr 18, 2024 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 17 ਅਪਰੈਲ
ਜ਼ਿਲ੍ਹਾ ਅਤੇ ਸੈਸਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਅਤੇ ਚੀਫ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਡੀਐੱਲਐੱਸਏ ਪ੍ਰੀਤਮ ਅਰੋੜਾ ਵੱਲੋਂ ਅੱਜ ਸਬ ਜੇਲ੍ਹ ਪੱਟੀ ਦਾ ਦੌਰਾਨ ਕੀਤਾ ਗਿਆ| ਇਸ ਮੌਕੇ ਜੇਲ੍ਹ ਦੇ ਸੁਪਰਡੈਂਟ ਜਤਿੰਦਰਪਾਲ ਸਿੰਘ ਅਤੇ ਸਟਾਫ਼ ਹਾਜ਼ਰ ਸੀ। ਜੱਜ ਨੇ ਜੇਲ੍ਹ ਵਿੱਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ’ਤੇ ਹੀ ਜੇਲ੍ਹ ਦੇ ਸੁਪਰਡੈਂਟ ਨੂੰ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਜੱਜ ਸਾਹਿਬ ਵੱਲੋਂ ਜੇਲ੍ਹ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਬੈਰਕਾਂ ਵਿੱਚ ਜਾ ਕੇ ਉਨ੍ਹਾਂ ਦੇ ਰਹਿਣ-ਸਹਿਣ ਅਤੇ ਸਾਫ-ਸਫ਼ਾਈ ਦੀ ਜਾਂਚ ਕੀਤੀ ਗਈ ਅਤੇ ਜੇਲ੍ਹ ਦੀ ਮੈੱਸ (ਰਸੋਈ) ਵੀ ਚੈੱਕ ਕੀਤੀ ਗਈ। ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਦੀ ਨਿਯਮਿਤ ਮੈਡੀਕਲ ਜਾਂਚ ਕਰਵਾਉਣ ਲਈ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ।
Advertisement
Advertisement