ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੇਤੀਆ ਵੱਲੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨ ਦਾ ਐਲਾਨ

09:54 AM Aug 26, 2024 IST

ਨਿੱਜੀ ਪੱਤਰ ਪ੍ਰੇਰਕ
ਸਿਰਸਾ, 25 ਅਗਸਤ
ਸਾਬਕਾ ਮੰਤਰੀ ਮਰਹੂਮ ਲਕਸ਼ਮਣ ਦਾਸ ਅਰੋੜਾ ਦੇ ਦੋਹਤੇ ਗੋਕੁਲ ਸੇਤੀਆ ਨੇ ਆਪਣੇ ਹਮਾਇਤੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਗੋਕੁਲ ਸੇਤੀਆ ਨੇ ਕਾਂਗਰਸ ’ਚ ਸ਼ਾਮਲ ਹੋਣ ਦੀਆਂ ਚਰਚਾਵਾਂ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਸਿਰਸਾ ਵਿਧਾਨ ਸਭਾ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ। ਸੇਤੀਆ 2019 ਦੀਆਂ ਚੋਣਾਂ ’ਚ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੇ ਸਨ ਅਤੇ ਉਹ ਗੋਪਾਲ ਕਾਂਡਾ ਤੋਂ ਮਹਿਜ ਛੇ ਸੌ ਵੋਟਾਂ ਦੇ ਫਰਕ ਨਾਲ ਹਾਰ ਗਏ ਸਨ। ਉਨ੍ਹਾਂ ਕਿਹਾ ਕਿ ਉਹ 26 ਅਗਸਤ ਤੋਂ ਰੋਡ ਸ਼ੋਅ ਸ਼ੁਰੂ ਕਰਨਗੇ। ਕਰੀਬ ਹਫ਼ਤੇ ਤੱਕ ਪਿੰਡ-ਪਿੰਡ ਪ੍ਰਚਾਰ ਕਰਨ ਮਗਰੋਂ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਨਗੇ। ਇਸ ਦੌਰਾਨ ਗੋਕੁਲ ਸੇਤੀਆ ਨੇ ਸਿਰਸਾ ਦੇ ਵਿਧਾਇਕ ਗੋਪਾਲ ਕਾਂਡਾ ਅਤੇ ਉਨ੍ਹਾਂ ਦੇ ਛੋਟੇ ਭਰਾ ਗੋਵਿੰਦ ਕਾਂਡਾ ਦੀ ਆਲੋਚਨਾ ਕੀਤੀ।

Advertisement

Advertisement
Advertisement