ਦਿੱਲੀ ਚੋਣਾਂ ਤੋਂ ਪਹਿਲਾਂ ‘ਆਪ’ ਦੇ ਸੱਤ ਵਿਧਾਇਕਾਂ ਵੱਲੋਂ ਅਸਤੀਫ਼ੇ
06:29 AM Feb 01, 2025 IST
Advertisement
ਨਵੀਂ ਦਿੱਲੀ (ਮਨਧੀਰ ਸਿੰਘ ਦਿਓਲ): ਦਿੱਲੀ ਵਿਧਾਨ ਸਭਾ ਚੋਣਾਂ ਲਈ ਟਿਕਟਾਂ ਨਾ ਮਿਲਣ ਦੇ ਰੋਸ ਵਜੋਂ ਆਮ ਆਦਮੀ ਪਾਰਟੀ (ਆਪ) ਦੇ ਸੱਤ ਵਿਧਾਇਕਾਂ ਨੇ ਚੋਣਾਂ ਤੋਂ ਮਹਿਜ਼ ਪੰਜ ਦਿਨ ਪਹਿਲਾਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫਾ ਦੇਣ ਵਾਲੇ ਵਿਧਾਇਕਾਂ ਵਿੱਚ ਨਰੇਸ਼ ਯਾਦਵ (ਮਹਿਰੌਲੀ), ਰੋਹਿਤ ਕੁਮਾਰ (ਤ੍ਰਿਲੋਕਪੁਰੀ), ਰਾਜੇਸ਼ ਰਿਸ਼ੀ (ਜਨਕਪੁਰੀ), ਮਦਨ ਲਾਲ (ਕਸਤੂਰਬਾ ਨਗਰ), ਪਵਨ ਸ਼ਰਮਾ (ਆਦਰਸ਼ ਨਗਰ), ਭਾਵਨਾ ਗੌੜ (ਪਾਲਮ) ਅਤੇ ਬੀਐੱਸ ਜੂਨ (ਬਿਜਵਾਸਨ) ਸ਼ਾਮਲ ਹਨ। ਮਦਨ ਲਾਲ ਨੇ ਦਾਅਵਾ ਕੀਤਾ ਕਿ ਉਨ੍ਹਾਂ ਆਪਣਾ ਅਸਤੀਫਾ ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਨੂੰ ਵੀ ਭੇਜ ਦਿੱਤਾ ਹੈ। ਮਹਿਰੌਲੀ ਦੇ ਵਿਧਾਇਕ ਨਰੇਸ਼ ਯਾਦਵ ਨੇ ਕਿਹਾ ਕਿ ਉਨ੍ਹਾਂ ਅਸਤੀਫਾ ਪਾਰਟੀ ਅੰਦਰ ‘ਵਧ ਰਹੇ ਭ੍ਰਿਸ਼ਟਾਚਾਰ’ ਕਾਰਨ ਦਿੱਤਾ ਹੈ। ਸੂਤਰਾਂ ਨੇ ਦੱਸਿਆ ਕਿ ਇਹ ਵਿਧਾਇਕ 5 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਟਿਕਟਾਂ ਨਾ ਮਿਲਣ ਤੋਂ ਨਾਰਾਜ਼ ਸਨ।
Advertisement
Advertisement
Advertisement