ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੀ ਯੋਜਨਾ ਬਣਾਉਣ ਦੇ ਦੋਸ਼ ਹੇਠ ਸੱਤ ਗ੍ਰਿਫ਼ਤਾਰ

06:33 AM Sep 02, 2024 IST
ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਬਾਰੇ ਜਾਣਕਾਰੀ ਦਿੰਦੇ ਹੋਏ ਪੁਲੀਸ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 1 ਸਤੰਬਰ
ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕਰਾਈਮ ਸੈੱਲ ਦੀ ਟੀਮ ਨੇ ਸ਼ਹਿਰ ਵਿੱਚ ਚੋਰੀਆਂ ਤੇ ਡਕੈਤੀ ਦੀ ਯੋਜਨਾ ਤਿਆਰ ਕਰਨ ਦੇ ਦੋਸ਼ ਹੇਠ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਤੋਂ ਪਿਸਤੌਲ, ਦੋ ਕਾਰਤੂਸ, ਦੋ ਕਮਾਣੀਦਾਰ ਚਾਕੂ, ਤਲਵਾਰ ਤੇ ਲੋਹੇ ਦੀ ਰਾਡਾਂ ਬਰਾਮਦ ਕੀਤੀਆਂ ਹਨ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਵਿੱਚ ਰਣਜੀਤ ਸਿੰਘ (26), ਪਵਨ (25), ਰਵਿੰਦਰ (33), ਗੁਰਪ੍ਰੀਤ ਸਿੰਘ (28), ਦਿਨੇਸ਼ ਪਾਲ (22), ਧਰਮਬੀਰ (24) ਵਾਸੀ ਮੁਹਾਲੀ ਅਤੇ ਬੀਰਪਾਲ (30) ਵਾਸੀ ਧਨਾਸ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਚੰਡੀਗੜ੍ਹ ਪੁਲੀਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਸੈਕਟਰ-25 ਵਿੱਚ ਰੈਲੀ ਗਰਾਊਂਡ ਕੋਲੋਂ ਥ੍ਰੀ-ਵ੍ਹੀਲਰ ਵਿੱਚੋਂ ਸੱਤ ਜਣਿਆਂ ਨੂੰ ਡਕੈਤੀ ਦੀ ਸਾਜ਼ਿਸ਼ ਕਰਦਿਆਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਵੱਲੋਂ ਸੈਕਟਰ-37 ਵਿੱਚ ਪੈਟਰੋਲ ਪੰਪ ’ਤੇ ਡਕੈਤੀ ਦੀ ਯੋਜਨਾ ਤਿਆਰ ਕੀਤੀ ਜਾ ਰਹੀ ਸੀ। ਪੁਲੀਸ ਨੇ ਸੱਤ ਨੂੰ ਕਾਬੂ ਕਰ ਕੇ ਪਿਸਤੌਲ ਅਤੇ ਹੋਰ ਹਥਿਆਰ ਵੀ ਬਰਾਮਦ ਕਰ ਲਏ ਹਨ। ਪੁਲੀਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਕਿ ਸੱਤ ਮੁਲਜ਼ਮ ਨਸ਼ੇ ਕਰਨ ਦੇ ਆਦੀ ਹਨ ਅਤੇ ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਦੇ ਹਨ।
ਪੁਲੀਸ ਦੇ ਬੁਲਾਰੇ ਨੇ ਕਿਹਾ ਕਿ ਮੁਲਜ਼ਮ ਰਣਜੀਤ ਸਿੰਘ ਗਰੋਹ ਦਾ ਸਰਗਨਾ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਮੁਹਾਲੀ ਵਿੱਚ ਤਿੰਨ ਕੇਸ ਦਰਜ ਹਨ। ਮੁਲਜ਼ਮ ਪਵਨ ਥ੍ਰੀ-ਵ੍ਹੀਲਰ ਚਲਾਉਂਦਾ ਹੈ ਤੇ ਉਸ ਖ਼ਿਲਾਫ਼ ਪੰਚਕੂਲਾ ਵਿੱਚ ਇਕ ਕੇਸ ਦਰਜ ਹੈ। ਪੁਲੀਸ ਨੇ ਕਿਹਾ ਕਿ ਹੋਰ ਮੁਲਜ਼ਮ ਦਿਹਾੜੀਦਾਰ ਵਜੋਂ ਕੰਮ ਕਰਦੇ ਹਨ। ਉਨ੍ਹਾਂ ਖ਼ਿਲਾਫ਼ ਵੀ ਇਕ-ਇਕ ਪੁਲੀਸ ਕੇਸ ਦਰਜ ਹੈ। ਚੰਡੀਗੜ੍ਹ ਪੁਲੀਸ ਨੇ ਥਾਣਾ ਸੈਕਟਰ-11 ਵਿੱਚ ਸੱਤਾਂ ਖ਼ਿਲਾਫ਼ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement