ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੱਖਾਂ ਰੁਪਏ ਦੀ ਹੈਰੋਇਨ ਸਣੇ ਸੱਤ ਗ੍ਰਿਫ਼ਤਾਰ

08:02 AM Jun 18, 2024 IST

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 17 ਜੂਨ
ਇੱਥੋਂ ਦੇ ਵੱਖ ਵੱਖ ਥਾਣਿਆਂ ਦੀ ਪੁਲੀਸ ਨੇ ਲੱਖਾਂ ਰੁਪਏ ਦੇ ਮੁੱਲ ਦੀ ਹੈਰੋਇਨ ਸਮੇਤ ਇੱਕ ਔਰਤ ਸਣੇ ਸੱਤ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਡੇਹਲੋਂ ਦੇ ਥਾਣੇਦਾਰ ਸੁਭਾਸ਼ ਚੰਦ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਬਾੜੀ ਚੌਕ ਘਵੱਦੀ ਤੋਂ ਪ੍ਰਿਤਪਾਲ ਸਿੰਘ ਵਾਸੀ ਪਿੰਡ ਭੁੱਟਾ ਨੂੰ ਆਪਣੇ ਮੋਟਰਸਾਈਕਲ ’ਤੇ ਹੈਰੋਇਨ ਦੀ ਸਪਲਾਈ ਕਰਨ ਜਾਂਦਿਆਂ ਕਾਬੂ ਕਰਕੇ ਉਸ ਪਾਸੋਂ 20 ਗ੍ਰਾਮ ਹੈਰੋਇਨ, ਇਲੈਟਰੋਨਿਕ ਕੰਡਾ, 5,000 ਰੁਪਏ ਡਰੱਗ ਮਨੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ। ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਗੁਰਮੀਤ ਸਿੰਘ ਦੀ ਅਗਵਾਈ ਹੇਠ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਨੀਲਮ ਪਤਨੀ ਜੁਲਫਕਾਰ ਅਤੇ ਉਸਦੇ ਪੁੱਤਰ ਆਸਿਫ ਖਾਨ ਵਾਸੀ ਸੂਰਜ ਨਗਰ ਸ਼ਿਮਲਾਪੁਰੀ ਨੂੰ ਟੇਡੀ ਰੋਡ ਵੱਲ ਆਉਂਦਿਆਂ ਕਾਬੂ ਕਰਕੇ ਉਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇੱਕ ਹੋਰ ਮਾਮਲੇ ਵਿੱਚ ਥਾਣਾ ਸ਼ਿਮਲਾਪੁਰੀ ਦੇ ਥਾਣੇਦਾਰ ਅਮ੍ਰਿੰਤਪਾਲ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਨੇ ਗਸ਼ਤ ਦੌਰਾਨ ਮੋਨੂੰ ਕੁਮਾਰ ਵਾਸੀ ਗੁਰਪਾਲ ਨਗਰ ਅਤੇ ਟਿੰਕੂ ਕੁਮਾਰ ਵਾਸੀ ਮੁਹੱਲਾ ਪ੍ਰੀਤ ਨਗਰ ਸ਼ਿਮਲਾਪੁਰੀ ਨੂੰ ਮੋਟਰਸਾਈਕਲ ’ਤੇ ਹੈਰੋਇਨ ਸਪਲਾਈ ਕਰਨ ਲਈ ਜਾਂਦਿਆਂ ਕਾਬੂ ਕਰਕੇ 5 ਗ੍ਰਾਮ ਹੈਰੋਇਨ, 36 ਹਜ਼ਾਰ ਰੁਪਏ ਡਰੱਗ ਮਨੀ ਅਤੇ ਮੋਟਰਸਾਈਕਲ ਬਰਾਮਦ ਕੀਤਾ ਹੈ।
ਇਸੇ ਤਰ੍ਹਾਂ ਕਰਾਇਮ ਬ੍ਰਾਂਚ ਦੇ ਥਾਣੇਦਾਰ ਸੋਹਨ ਲਾਲ ਨੇ ਦੱਸਿਆ ਹੈ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਟੀ-ਪੁਆਇੰਟ ਨੇੜੇ ਮੌਜੂਦ ਸੀ ਤਾਂ ਸਰਕਾਰੀ ਸਕੂਲ ਪਿੰਡ ਕੱਕਾ ਤੋਂ ਜੈ ਦੇਵ ਸ਼ਰਮਾ ਵਾਸੀ ਬਾਲਾ ਜੀ ਕਲੋਨੀ ਅਤੇ ਪਰਵਿੰਦਰ ਸਿੰਘ ਵਾਸੀ ਸਵਤੰਤਰ ਨਗਰ ਨੂੰ ਪੈਦਲ ਆਉਂਦਿਆਂ ਕਾਬੂ ਕਰਕੇ ਜੈ ਦੇਵ ਪਾਸੋਂ 600 ਗ੍ਰਾਮ ਹੈਰੋਇਨ, 52 ਹਜ਼ਾਰ ਰੁਪਏ ਡਰੱਗ ਮਨੀ ਅਤੇ ਪਰਵਿੰਦਰ ਸਿੰਘ ਪਾਸੋਂ 4.20 ਗ੍ਰਾਮ ਹੈਰੋਇਨ ਅਤੇ 50 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

Advertisement

Advertisement