ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀ ਅੱਜ ਪੁੱਜਣਗੇ ਅੰਮ੍ਰਿਤਸਰ
06:33 AM Mar 21, 2025 IST
ਅੰਮ੍ਰਿਤਸਰ:
Advertisement
ਸੰਸਦ ਮੈਂਬਰ ਅਤੇ ਖ਼ਾਲਿਸਤਾਨ ਪੱਖੀ ਆਗੂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ, ਜਿਨ੍ਹਾਂ ਖ਼ਿਲਾਫ਼ ਐੱਨਐੱਸਏ ਦੀ ਮਿਆਦ ਖਤਮ ਹੋ ਗਈ ਸੀ ਤੇ ਇਸ ’ਚ ਹੋਰ ਵਾਧਾ ਨਹੀਂ ਕੀਤਾ ਗਿਆ ਹੈ, ਦੇ 21 ਮਾਰਚ ਨੂੰ ਅੰਮ੍ਰਿਤਸਰ ਪੁੱਜਣ ਦੀ ਸੰਭਾਵਨਾ ਹੈ। ਉਨ੍ਹਾਂ ਨੂੰ ਲੈਣ ਲਈ ਅੰਮ੍ਰਿਤਸਰ ਤੋਂ ਐੱਸਪੀ ਹਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਅਸਾਮ ਗਈ ਪੁਲੀਸ ਟੀਮ ਨੇ ਅੱਜ ਸੱਤ ਜਣਿਆਂ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਰਿਹਾਅ ਹੋਣ ਮਗਰੋਂ ਉਥੋਂ ਦੀ ਸਥਾਨਕ ਅਦਾਲਤ ’ਚ ਪੇਸ਼ ਕਰਕੇ ਟਰਾਂਜ਼ਿਟ ਰਿਮਾਂਡ ਹਾਸਲ ਕੀਤਾ। ਡਿਬਰੂਗੜ੍ਹ ਜੇਲ੍ਹ ਤੋਂ ਬਸੰਤ ਸਿੰਘ, ਭਗਵੰਤ ਸਿੰਘ ਉਰਫ਼ ਪ੍ਰਧਾਨ ਮੰਤਰੀ ਬਾਜੇਕੇ, ਗੁਰਮੀਤ ਸਿੰਘ ਗਿੱਲ, ਸਰਬਜੀਤ ਸਿੰਘ ਕਲਸੀ ਉਰਫ਼ ਦਲਜੀਤ ਸਿੰਘ, ਗੁਰਿੰਦਰ ਪਾਲ ਸਿੰਘ ਔਜਲਾ, ਹਰਜੀਤ ਸਿੰਘ ਉਰਫ਼ ਚਾਚਾ ਅਤੇ ਕੁਲਵੰਤ ਸਿੰਘ ਨੂੰ ਆਸਾਮ ਤੋਂ ਵੱਖ-ਵੱਖ ਉਡਾਣਾਂ ਰਾਹੀਂ ਦਿੱਲੀ ਲਿਆਂਦਾ ਗਿਆ, ਜਿੱਥੋਂ ਅੱਗੇ ਸੜਕ ਮਾਰਗ ਰਾਹੀਂ ਉਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਜਾਵੇਗਾ।
Advertisement
Advertisement