ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਿਲੰਡਰ ਫਟਣ ਕਾਰਨ ਦੋ ਬੱਚਿਆਂ ਸਣੇ ਸੱਤ ਝੁਲਸੇ

09:04 AM Feb 15, 2024 IST
ਹਸਪਤਾਲ ਵਿੱਚ ਜ਼ੇਰੇ ਇਲਾਜ਼ ਜ਼ਖ਼ਮੀ ਬੱਚਾ। -ਫੋਟੋ: ਹਿਮਾਂਸ਼ੂ ਮਹਾਜਨ

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਫਰਵਰੀ
ਲੁਧਿਆਣਾ ਦੇ ਕੰਗਣਵਾਲ ’ਚ ਬੀਤੀ ਦੇਰ ਰਾਤ ਸਰਸਵਤੀ ਪੂਜਾ ਸਮਾਗਮ ਦੌਰਾਨ ਇੱਕ ਸਿਲੰਡਰ ਫਟ ਗਿਆ। ਇਸ ਹਾਦਸੇ ਵਿੱਚ ਸੱਤ ਜਣੇ ਝੁਲਸ ਗਏ ਹਨ ਜਿਨ੍ਹਾਂ ਵਿੱਚ ਦੋ ਬੱਚੇ ਵੀ ਸ਼ਾਮਲ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਜ਼ਖ਼ਮੀ ਹੋਏ ਬੱਚਿਆਂ ਸਣੇ ਇੱਕ ਵਿਅਕਤੀ ਨੂੰ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ। ਡਾਕਟਰਾਂ ਨੇ ਬੱਚਿਆਂ ਦੀ ਹਾਲਤ ਗੰਭੀਰ ਦੇਖ ਕੇ ਉਨ੍ਹਾਂ ਨੂੰ ਪੀਜੀਆਈ ਰੈਫ਼ਰ ਕਰ ਦਿੱਤਾ ਹੈ। ਇਨ੍ਹਾਂ ਦੀ ਪਛਾਣ ਸਾਹਿਲ (10), ਸਾਕਸ਼ੀ (11) ਤੇ ਪਵਨ ਕੁਮਾਰ (29) ਵਜੋਂ ਹੋਈ ਹੈ, ਜਦਕਿ ਬਾਕੀ ਚਾਰ ਜ਼ਖ਼ਮੀਆ ਦੀ ਪਛਾਣ ਨਹੀਂ ਹੋ ਸਕੀ ਹੈ। ਥਾਣਾ ਸਾਹਨੇਵਾਲ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਆਰੰਭ ਦਿੱਤੀ ਹੈ। ਜ਼ਖ਼ਮੀ ਸਾਹਿਲ ਦੇ ਪਿਤਾ ਸਿੰਗਮ ਰਾਜ ਪਾਂਡੇ ਨੇ ਦੱਸਿਆ ਕਿ ਧਮਾਕਾ ਹੋਣ ਕਾਰਨ ਇਮਾਰਤ ਦੀਆਂ ਕੰਧਾਂ ’ਤੇ ਤਰੇੜਾਂ ਆ ਗਈਆਂ ਹਨ। ਧਮਾਕੇ ਮਗਰੋਂ ਅੱਗ ਦੀਆਂ ਲਪਟਾਂ ਕਾਫ਼ੀ ਦੂਰ ਤੱਕ ਫੈਲ ਗਈਆਂ ਸਨ ਜਿਸ ਕਰਕੇ ਇਲਾਕਾ ਵਾਸੀਆਂ ਵਿੱਚ ਹਾਲੇ ਵੀ ਸਹਿਮ ਹੈ।

Advertisement

Advertisement