Seven days mourn: ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੱਤ ਦਿਨ ਦਾ ਰਾਸ਼ਟਰੀ ਸ਼ੋਕ
12:07 AM Dec 27, 2024 IST
ਨਵੀਂ ਦਿੱਲੀ, 26 ਦਸੰਬਰ
ਕੇਂਦਰੀ ਸਰਕਾਰ ਨੇ ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਹੋਏ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਵਿੱਚ ਸੱਤ ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਅਧਿਕਾਰੀਆਂ ਨੇ ਦਿੱਤੀ।
ਅਧਿਕਾਰੀਆਂ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। -ਪੀਟੀਆਈ
Advertisement
Advertisement