For the best experience, open
https://m.punjabitribuneonline.com
on your mobile browser.
Advertisement

ਸੱਤ ਰੋਜ਼ਾ ਨੈਸ਼ਨਲ ਗਤਕਾ ਰੈਫ਼ਰੀ ਸਿਖਲਾਈ ਕੈਂਪ ਸ਼ੁਰੂ

08:52 AM Aug 20, 2024 IST
ਸੱਤ ਰੋਜ਼ਾ ਨੈਸ਼ਨਲ ਗਤਕਾ ਰੈਫ਼ਰੀ ਸਿਖਲਾਈ ਕੈਂਪ ਸ਼ੁਰੂ
ਮੁੱਖ ਮਹਿਮਾਨ ਹਰਚਰਨ ਸਿੰਘ ਭੁੱਲਰ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।-ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 19 ਅਗਸਤ
ਗਤਕਾ ਫੈਡਰੇਸ਼ਨ ਆਫ਼ ਇੰਡੀਆ ਵੱਲੋਂ ਸੱ ਰੋਜ਼ਾ ਗਤਕਾ ਰੈਫ਼ਰੀ ਸਿਖਲਾਈ ਕੈਂਪ ਦੀ ਸ਼ੁਰੂਆਤ ਇੱਥੇ ਐੱਨਆਈਐੱਸ ਵਿੱਚ ਕੀਤੀ ਗਈ। ਕੈਂਪ ਦੇ ਉਦਘਾਟਨੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਪੁੱਜੇ ਪਟਿਆਲਾ ਰੇਂਜ ਦੇ ਡੀਆਈਜੀ ਅਤੇ ਪ੍ਰਧਾਨ ਗਤਕਾ ਫੈਡਰੇਸ਼ਨ ਆਫ਼ ਇੰਡੀਆ ਹਰਚਰਨ ਸਿੰਘ ਭੁੱਲਰ ਨੇ ਭਾਰਤ ਦੇ 13 ਰਾਜਾਂ ਤੋਂ ਆਏ 80 ਉਮੀਦਵਾਰਾਂ ਨੂੰ ਸੰਬੋਧਨ ਕੀਤਾ।
ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ ਨੇ ਦੱਸਿਆ ਕਿ ਗਤਕਾ ਫੈਡਰੇਸ਼ਨ ਆਫ਼ ਇੰਡੀਆ 2008 ਤੋਂ ਸਿੱਖਾਂ ਦੀ ਵਿਰਾਸਤੀ ਖੇਡ ਗਤਕਾ ਨੂੰ ਇੱਕ ਪ੍ਰੋਫੈਸ਼ਨਲ ਖੇਡ ਵਜੋਂ ਪ੍ਰਫੁੱਲਿਤ ਕਰਨ ਲਈ ਯਤਨਸ਼ੀਲ ਹੈ। ਇਸ ਮੌਕੇ ਗਤਕਾ ਫੈਡਰੇਸ਼ਨ ਆਫ਼ ਇੰਡੀਆ ਦੇ ਕਾਰਜਕਾਰੀ ਪ੍ਰਧਾਨ ਰਜਿੰਦਰ ਸਿੰਘ ਸੋਹਲ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਐੱਨਆਈਐੱਸ ਪਟਿਆਲਾ ਵਿੱਚ ਗਤਕਾ ਕੋਰਸ ਸ਼ੁਰੂ ਕਰਵਾਉਣ ਦੀ ਯੋਜਨਾ ਹੈ। ਇਸ ਮੌਕੇ ਪਦਮਸ੍ਰੀ ਜਗਜੀਤ ਸਿੰਘ ਦਰਦੀ, ਜਗਦੀਪ ਸਿੰਘ ਕਾਹਲੋਂ (ਅੰਤਰਰਾਸ਼ਟਰੀ ਸਾਈਕਲਿਸਟ), ਵੈਭਵ ਯਾਦਵ (ਆਈਪੀਐੱਸ), ਜਸਵੰਤ ਸਿੰਘ ਖਹਿਰਾ ਜਨਰਲ ਸਕੱਤਰ ਮਸਤੂਆਣਾ ਸਾਹਿਬ ਟਰੱਸਟ, ਜਸਪਾਲ ਸਿੰਘ, ਭੁਪਿੰਦਰ ਸਿੰਘ ਚੀਫ਼ ਕੋਆਰਡੀਨੇਟਰ ਗਤਕਾ ਕੈਂਪ, ਤਲਵਿੰਦਰ ਸਿੰਘ ਖਿਡਾਰੀ ਹਾਜ਼ਰ ਸਨ।

Advertisement

Advertisement
Advertisement
Author Image

joginder kumar

View all posts

Advertisement