ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸਮਾਪਤ

07:22 AM Dec 31, 2024 IST
ਕੈਪ ਵਾਲੰਟੀਅਰ ਯੂਨੀਵਰਸਿਟੀ ਪ੍ਰਬੰਧਕਾਂ ਨਾਲ।

ਡਾ. ਹਿਮਾਂਸ਼ੂ ਸੂਦ
ਫਤਹਿਗੜ੍ਹ ਸਾਹਿਬ, 30 ਦਸੰਬਰ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਹਿਗੜ੍ਹ ਸਾਹਿਬ ਵਿੱਚ ‘ਮੇਰੇ ਭਾਰਤ ਲਈ ਨੌਜਵਾਨ ਅਤੇ ਡਿਜੀਟਲ ਸਾਖਰਤਾ’ ਵਿਸ਼ੇ ’ਤੇ 23 ਤੋਂ 29 ਦਸੰਬਰ ਤੱਕ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਲਾਇਆ ਗਿਆ। ਉਦਘਾਟਨੀ ਸਮਾਰੋਹ ਵਿੱਚ ਵਾਈਸ ਚਾਂਸਲਰ ਪ੍ਰੋ. ਪ੍ਰਿਤਪਾਲ ਸਿੰਘ ਅਤੇ ਅਕਾਦਮਿਕ ਮਾਮਲਿਆਂ ਦੇ ਡੀਨ ਪ੍ਰੋ. ਸੁਖਵਿੰਦਰ ਸਿੰਘ ਬਿਲਿੰਗ ਹਾਜ਼ਰ ਸਨ। ਇਹ ਕੈਂਪ ਭਾਈਚਾਰਕ ਸਾਂਝ, ਡਿਜੀਟਲ ਸਾਖਰਤਾ ਅਤੇ ਨੈਤਿਕ ਲੀਡਰਸ਼ਿਪ ਰਾਹੀਂ ਸਮਾਜਿਕ ਤਬਦੀਲੀ ਲਿਆਉਣ ਵਿੱਚ ਨੌਜਵਾਨਾਂ ਦੀ ਭੂਮਿਕਾ ’ਤੇ ਕੇਂਦਰਿਤ ਸੀ। ਪ੍ਰੋਫੈਸਰ (ਡਾ.) ਪ੍ਰਿਤਪਾਲ ਸਿੰਘ ਨੇ ਵਿਦਿਆਰਥੀਆਂ ਵਿੱਚ ਸੇਵਾ, ਅਨੁਸ਼ਾਸਨ ਅਤੇ ਜ਼ਿੰਮੇਵਾਰੀ ਦੀਆਂ ਕਦਰਾਂ-ਕੀਮਤਾਂ ਪੈਦਾ ਕਰਨ ਲਈ ਯੂਨੀਵਰਸਿਟੀ ਦੀ ਅਟੁੱਟ ਵਚਨਬੱਧਤਾ ’ਤੇ ਚਾਨਣਾ ਪਾਇਆ। ਪ੍ਰੋਫੈਸਰ (ਡਾ.) ਸੁਖਵਿੰਦਰ ਸਿੰਘ ਬਿਲਿੰਗ ਨੇ ਨਸ਼ਿਆਂ ਦੀ ਦੁਰਵਰਤੋਂ ਅਤੇ ਸਾਈਬਰ ਸੁਰੱਖਿਆ ਵਰਗੀਆਂ ਸਮਕਾਲੀ ਸਮਾਜਿਕ ਚੁਣੌਤੀਆਂ ਨਾਲ ਨਜਿੱਠਣ ਬਾਰੇ ਜਾਣਕਾਰੀ ਦਿੱਤੀ। ਪ੍ਰੋਗਰਾਮ ਦੀ ਅਗਵਾਈ ਡਾ. ਹਰਨੀਤ ਬਿਲਿੰਗ, ਪ੍ਰੋਗਰਾਮ ਕੋਆਰਡੀਨੇਟਰ ਨੇ ਕੀਤੀ। ਇਸ ਮੌਕੇ ਪ੍ਰੋਗਰਾਮ ਅਫਸਰ ਡਾ. ਸੁਮਨ ਪ੍ਰੀਤ ਕੌਰ ਅਤੇ ਡਾ. ਮੋਨਿਕਾ ਐਰੀ ਤੋਂ ਇਲਾਵਾ ਫੈਕਲਟੀ ਮੈਂਬਰ ਨਵਜੋਤ ਕੌਰ, ਪਵਨਜੋਤ ਕੌਰ, ਗੁਰਵਿੰਦਰ ਕੌਰ, ਡਾ. ਕਮਲਜੀਤ ਕੌਰ, ਗੁਰਵਿੰਦਰ ਸੋਢੀ ਅਤੇ ਰਮਨਦੀਪ ਸਿੰਘ ਵੀ ਹਾਜ਼ਰ ਸਨ।

Advertisement

Advertisement