ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਲਜ ਵਿੱਚ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸ਼ੁਰੂ

08:34 AM Mar 28, 2024 IST
ਐੱਨਐੱਸਐੱਸ ਕੈਂਪ ਦੌਰਾਨ ਯੋਗ ਕਰਦੇ ਹੋਏ ਵਾਲੰਟੀਅਰ। -ਫੋਟੋ: ਸ਼ੇਤਰਾ

ਜਗਰਾਉਂ: ਜੀਐੱਚਜੀ ਹਰਿਪ੍ਰਕਾਸ਼ ਕਾਲਜ ਆਫ ਐਜੂਕੇਸ਼ਨ (ਲੜਕੀਆਂ) ਸਿੱਧਵਾਂ ਖੁਰਦ ਵਿੱਚ ਸਵੱਛ ਭਾਰਤ ਮੁਹਿੰਮ ਅਤੇ ਮੇਰੀ ਮਾਟੀ ਮੇਰਾ ਦੇਸ਼ ਵਿਸ਼ੇ ’ਤੇ ਸੱਤ ਰੋਜ਼ਾ ਐੱਨਐੱਸਐੱਸ ਕੈਂਪ ਸ਼ੁਰੂ ਹੋ ਗਿਆ ਹੈ। ਪ੍ਰੋਗਰਾਮ ਅਫ਼ਸਰ ਡਾ. ਗੀਤਾ ਕੁੰਦੀ ਨੇ ਪ੍ਰਿੰਸੀਪਲ, ਵਾਲੰਟੀਅਰਾਂ, ਸਟਾਫ਼ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ। ਪ੍ਰਿੰਸੀਪਲ ਡਾ. ਅਮਨਦੀਪ ਕੌਰ ਨੇ ਵਾਲੰਟੀਅਰਾਂ ਨੂੰ ਦੇਸ਼ ਸਮਾਜ ਦੀ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਉਸ ਤੋਂ ਬਾਅਦ ਡਾ. ਗੀਤਾ ਕੁੰਦੀ ਨੇ ਰਾਸ਼ਟਰੀ ਸੇਵਾ ਯੋਜਨਾ (ਐੱਨਐੱਸਐੱਸ) ਅਤੇ ਇਸ ਦੇ ਲਾਭ ਬਾਰੇ ਜਾਣਕਾਰੀ ਦਿੱਤੀ। ਐੱਨਐੱਸਐੱਸ ਵਲੰਟੀਅਰਾਂ ਨੂੰ ਯੋਗ ਆਸਣ ਅਤੇ ਪ੍ਰਾਣਾਯਾਮ ਦੀਆਂ ਤਕਨੀਕਾਂ ਸਿਖਾਉਣ ਲਈ ਇਕ ਯੋਗ ਸੈਸ਼ਨ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ

Advertisement

Advertisement