ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਾਜਪਾ ਦੇ ਸੱਤ ਸੰਸਦ ਮੈਂਬਰਾਂ ਨੇ ਦਿੱਲੀ ’ਚ ਮਹਿਜ਼ 66 ਫੀਸਦੀ ਫੰਡ ਵੀ ਨਹੀਂ ਖਰਚਿਆ: ਸ਼ਾਹ

08:07 AM May 21, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 20 ਮਈ
ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਜੈਸਮੀਨ ਸ਼ਾਹ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੇ ਦਿੱਲੀ ਤੋਂ ਸਾਰੇ ਸੱਤ ਸੰਸਦ ਮੈਂਬਰਾਂ ਨੇ ਕੌਮੀ ਰਾਜਧਾਨੀ ਵਿੱਚ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਕੇਂਦਰ ਸਰਕਾਰ ਦੇ ਅੰਕੜਾ ਮੰਤਰਾਲੇ ਅਤੇ ਪ੍ਰੋਗਰਾਮ ਲਾਗੂ ਕਰਨ ਵਾਲੇ ਵਿਭਾਗ ਤੋਂ ਪ੍ਰਾਪਤ ਅੰਕੜਿਆਂ ਰਾਹੀਂ ਭਾਜਪਾ ਦੇ ਸੰਸਦ ਮੈਂਬਰਾਂ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੱਤ ਸੰਸਦ ਮੈਂਬਰਾਂ ਨੇ ਪਿਛਲੇ 5 ਸਾਲਾਂ ਵਿੱਚ ਐੱਮਪੀ ਲੈਡ ਫੰਡ ਤਹਿਤ 124 ਕਰੋੜ ਰੁਪਏ ਪ੍ਰਾਪਤ ਕੀਤੇ ਹਨ ਅਤੇ ਬਜਟ ਦਾ 66 ਫੀਸਦੀ ਤੋਂ ਵੱਧ ਖਰਚ ਨਹੀਂ ਕੀਤੇ। ਇਸੇ ਤਰ੍ਹਾਂ ਉਨ੍ਹਾਂ ਨੇ 81 ਕਰੋੜ ਰੁਪਏ ਬਰਬਾਦ ਕੀਤੇ ਹਨ। ਉਨ੍ਹਾਂ ਕਿਹਾ ਕਿ 124 ਕਰੋੜ ਰੁਪਏ ਵਿੱਚੋਂ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ 7.5 ਕਰੋੜ ਰੁਪਏ, ਗੌਤਮ ਗੰਭੀਰ, ਮਨੋਜ ਤਿਵਾੜੀ, ਰਮੇਸ਼ ਬਿਧੂੜੀ ਅਤੇ ਮੀਨਾਕਸ਼ੀ ਲੇਖੀ ਨੇ ਸੱਤ-ਸੱਤ ਕਰੋੜ, ਜਦਕਿ ਪ੍ਰਵੇਸ਼ ਵਰਮਾ ਅਤੇ ਹੰਸਰਾਜ ਹੰਸ ਨੇ ਸਿਰਫ ਪੰਜ-ਪੰਜ ਕਰੋੜ ਰੁਪਏ ਹੀ ਖਰਚ ਕੀਤੇ ਹਨ। ਜਦੋਂਕਿ 81 ਕਰੋੜ ਰੁਪਏ ਸੀਸੀਟੀਵੀ, ਕਾਨੂੰਨ ਵਿਵਸਥਾ, ਸੜਕਾਂ ਅਤੇ ਨਾਲੀਆਂ ਲਈ ਵਰਤੇ ਜਾ ਸਕਦੇ ਸਨ। ਇਸੇ ਲਈ ਚੋਣਾਂ ਦਾ ਐਲਾਨ ਹੋਣ ਤੋਂ ਦੋ ਮਹੀਨੇ ਬਾਅਦ ਵੀ ਭਾਜਪਾ ਆਪਣੇ ਸੰਸਦ ਮੈਂਬਰਾਂ ਦੇ ਕੰਮ ਲੋਕਾਂ ਵਿੱਚ ਨਹੀਂ ਗਿਣਾ ਸਕੀ ਅਤੇ ਸਿਰਫ਼ ਹਿੰਦੂ-ਮੁਸਲਿਮ, ਮੰਗਲਸੂਤਰ ਕਰਵਾ ਕੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਪਾਰਟੀ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਜੈਸਮੀਨ ਸ਼ਾਹ ਨੇ ਕਿਹਾ ਕਿ ਹਰ ਸੰਸਦ ਮੈਂਬਰ ਲੋਕ ਭਲਾਈ ’ਤੇ ਖਰਚ ਕਰਨ ਲਈ ਹਰ ਸਾਲ ਕਰੋੜਾਂ ਰੁਪਏ ਪ੍ਰਾਪਤ ਕਰਦਾ ਹੈ। ਇਹ ਉਨ੍ਹਾਂ ਦਾ ਪੈਸਾ ਨਹੀਂ ਹੈ, ਉਹ ਕੋਈ ਉਪਕਾਰ ਨਹੀਂ ਕਰ ਰਹੇ ਹਨ।

Advertisement

Advertisement