ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੈਰਕਾਨੂੰਨੀ ਤਰੀਕੇ ਨਾਲ ਦਵਾਈਆਂ ਵੇਚਣ ਵਾਲੇ ਨੂੰ ਸੱਤ ਸਾਲ ਦੀ ਕੈਦ

08:57 AM May 25, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 24 ਮਈ
ਫਰੀਦਕੋਟ ਦੇ ਵਧੀਕ ਸੈਸ਼ਨ ਜੱਜ ਕਿਰਨ ਬਾਲਾ ਨੇ ਅੱਜ ਆਪਣੇ ਇੱਕ ਫੈਸਲੇ ਵਿੱਚ ਜੈਤੋ ਦੇ ਇੱਕ ਮੈਡੀਕਲ ਸਟੋਰ ਦੇ ਮਾਲਕ ਨੂੰ ਬਿਨਾਂ ਲਾਇਸੈਂਸ ਅਤੇ ਗੈਰ ਮਿਆਰੀ ਦਵਾਈਆਂ ਵੇਚਣ ਦਾ ਕਸੂਰਵਾਰ ਮੰਨਦਿਆਂ ਸੱਤ ਸਾਲ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ। ਇਸ ਦੇ ਨਾਲ ਹੀ ਚਾਰ ਲੱਖ ਰੁਪਏ ਜੁਰਮਾਨਾ ਅਦਾ ਕਰਨ ਦਾ ਹੁਕਮ ਵੀ ਦਿੱਤਾ ਹੈ। ਸਿਹਤ ਵਿਭਾਗ ਨੇ ਜੈਤੋ ਦੇ ਇਸ ਮੈਡੀਕਲ ਸਟੋਰ ’ਤੇ ਦੋ ਸਾਲ ਪਹਿਲਾਂ ਛਾਪਾ ਮਾਰਿਆ ਸੀ ਜਿਸ ਮਗਰੋਂ ਕਾਰਵਾਈ ਕੀਤੀ ਗਈ ਸੀ। ਲੋਕਾਂ ਦੀ ਸ਼ਿਕਾਇਤ ਮਿਲਣ ਤੋਂ ਬਾਅਦ ਸਿਹਤ ਵਿਭਾਗ ਫਰੀਦਕੋਟ ਨੇ ਜੈਤੋ ਦੇ ਮੈਡੀਕਲ ਸਟੋਰ ਦੀਆਂ ਦਵਾਈਆਂ ਦੇ ਸੈਂਪਲ ਲਏ ਸਨ ਜੋ ਬਾਅਦ ਵਿੱਚ ਫੇਲ੍ਹ ਹੋ ਗਏ ਸਨ। ਪੜਤਾਲ ਦੌਰਾਨ ਪਤਾ ਲੱਗਾ ਕਿ ਇਹ ਮੈਡੀਕਲ ਸਟੋਰ ਗੈਰ ਕਾਨੂੰਨੀ ਤਰੀਕੇ ਨਾਲ ਚੱਲ ਰਿਹਾ ਸੀ ਅਤੇ ਇਸ ਕੋਲ ਦਵਾਈਆਂ ਵੇਚਣ ਦਾ ਲਾਇਸੈਂਸ ਵੀ ਨਹੀਂ ਸੀ। ਇਸ ਮੈਡੀਕਲ ਸਟੋਰ ਦੇ ਮਾਲਕ ਸੰਜੀਵ ਕੁਮਾਰ ਖਿਲਾਫ਼ ਡਰੱਗਜ਼ ਐਂਡ ਕੌਸਮੈਟਿਕਸ ਐਕਟ ਅਧੀਨ ਕੇਸ ਦਰਜ ਕੀਤਾ ਗਿਆ ਸੀ।

Advertisement

Advertisement