ਸਤਾਰਾਂ ਹਜ਼ਾਰ ਕਿੱਲੋ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ
07:37 PM Jun 23, 2023 IST
ਹੁਸ਼ਿਆਰਪੁਰ (ਪੱਤਰ ਪ੍ਰੇਰਕ): ਆਬਕਾਰੀ ਵਿਭਾਗ ਵਲੋਂ ਪਿਛਲੇ ਦੋ ਦਿਨਾਂ ਦੌਰਾਨ ਦਸੂਹਾ ਇਲਾਕੇ ‘ਚ ਨਜਾਇਜ਼ ਸ਼ਰਾਬ ਵਿਰੁੱਧ ਵਿੱਢੀ ਗਈ ਤਲਾਸ਼ੀ ਮੁਹਿੰਮ ਦੌਰਾਨ 17 ਹਜ਼ਾਰ ਕਿਲੋ ਲਾਹਣ, 320 ਲਿਟਰ ਨਜਾਇਜ਼ ਸ਼ਰਾਬ, ਇਕ ਕਿਸ਼ਤੀ, ਚਾਰ ਡਰੰਮ, 8 ਪਲਾਸਟਿਕ ਦੇ ਕੈਨ ਅਤੇ 4 ਪਤੀਲੇ ਬਰਾਮਦ ਕੀਤੇ ਗਏ। ਆਬਕਾਰੀ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਦੱਸਿਆ ਕਿ ਹੁਸ਼ਿਆਰਪੁਰ ਰੇਂਜ ਦੇ ਆਬਕਾਰੀ ਅਧਿਕਾਰੀਆਂ ਤੇ ਪੁਲੀਸ ਦੀਆਂ ਟੀਮਾਂ ਵਲੋਂ ਬਿਆਸ ਦਰਿਆ ਦੇ ਇਲਾਕੇ ‘ਚ ਚੱਲ ਰਹੇ ਨਜਾਇਜ਼ ਧੰਦੇ ਖਿਲਾਫ਼ ਮੁਹਿੰਮ ਚਲਾਈ ਗਈ। ਇਸ ਅਭਿਆਨ ਦੌਰਾਨ ਪਿੰਡ ਟੇਰਕਿਆਣਾ, ਕਥਾਣਾ, ਬਡਾਈਆਂ, ਧਨੋਆ, ਸੈਦਪੁਰ, ਭੀਖੋਵਾਲ ਆਦਿ ਦੀ ਤਲਾਸ਼ੀ ਲਈ ਗਈ। ਉਨ੍ਹਾਂ ਦੱਸਿਆ ਕਿ ਆਬਕਾਰੀ ਨਾਲ ਸਬੰਧਤ ਸ਼ਿਕਾਇਤਾਂ ਪ੍ਰਾਪਤ ਕਰਨ ਲਈ ਹੈਲਪਲਾਈਨ ਨੰਬਰ 9875961126 ਵੀ ਸ਼ੁਰੂ ਕੀਤਾ ਗਿਆ ਹੈ।
Advertisement
Advertisement