ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਭਾਦਨ ਨਿਚਲਾ ਵਿੱਚ ਪੀਣ ਵਾਲੇ ਪਾਣੀ ਦੀ ਭਾਰੀ ਕਿੱਲਤ

10:42 AM May 24, 2024 IST
ਰੋਸ ਪ੍ਰਗਟਾਉਂਦੀਆਂ ਹੋਈਆਂ ਔਰਤਾਂ।-ਫੋਟੋ: ਧਵਨ

ਪੱਤਰ ਪ੍ਰੇਰਕ
ਪਠਾਨਕੋਟ, 23 ਮਈ
ਇੱਥੋਂ ਨਜ਼ਦੀਕੀ ਪਿੰਡ ਭਾਦਨ ਨਿਚਲਾ ਵਿੱਚ ਪਿੰਡ ਦੀਆਂ ਔਰਤਾਂ ਨੇ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪ੍ਰਸ਼ਾਸਨ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ। ਰੋਸ ਪ੍ਰਦਰਸ਼ਨ ਕਰਨ ਵਾਲੀਆਂ ਔਰਤਾਂ ਵਿੱਚ ਸਰਿਤਾ ਦੇਵੀ, ਬਿੰਦੂ ਬਾਲਾ, ਸੋਮਾ ਦੇਵੀ, ਬੰਧੂ ਦੇਵੀ, ਅਨੂ ਬਾਲਾ, ਵੈਸ਼ਾਲੀ ਤੇ ਰਜਨੀ ਦੇਵੀ ਆਦਿ ਸ਼ਾਮਲ ਸਨ। ਔਰਤਾਂ ਨੇ ਦੱਸਿਆ ਕਿ ਇਸ ਸਮੇਂ ਗਰਮੀ ਦੇ ਮੌਸਮ ਵਿੱਚ ਉਨ੍ਹਾਂ ਨੂੰ ਦੁਪਹਿਰ ਸਮੇਂ ਦੂਰ ਦਰਾਜ ਖੇਤਰਾਂ ਤੋਂ ਪੀਣ ਵਾਲਾ ਪਾਣੀ ਲਿਆਉਣਾ ਪੈ ਰਿਹਾ ਹੈ ਜਦਕਿ ਵਾਟਰ ਸਪਲਾਈ ਵਿਭਾਗ ਵੱਲੋਂ ਬਣਾਈ ਗਈ ਵਾਟਰ ਸਪਲਾਈ ਕੇਵਲ ਇੱਕ ਚਿੱਟਾ ਹਾਥੀ ਬਣ ਕੇ ਰਹਿ ਗਈ ਹੈ। ਔਰਤਾਂ ਨੇ ਦੱਸਿਆ ਕਿ ਅੱਜ ਤੱਕ ਕਿਸੇ ਵੀ ਰਾਜਨੀਤਕ ਪਾਰਟੀ ਨੇ ਉਨ੍ਹਾਂ ਦੇ ਪਿੰਡ ਅੰਦਰ ਪਾਣੀ ਦੀ ਸਥਿਤੀ ਨੂੰ ਸੁਧਾਰਨ ਲਈ ਕੋਈ ਕੰਮ ਨਹੀਂ ਕੀਤਾ।
ਵਾਟਰ ਸਪਲਾਈ ਵਿਭਾਗ ਦੇ ਸਹਾਇਕ ਇੰਜਨੀਅਰ ਦਵਿੰਦਰ ਕੁਮਾਰ ਨੇ ਦੱਸਿਆ ਕਿ ਪਿੰਡ ਭਾਦਨ ਵਿੱਚ ਪੁਰਾਣਾ ਖੂਹ ਹੈ, ਜਿਸ ਵਿੱਚ ਗਰਮੀ ਦੇ ਮੌਸਮ ’ਚ ਪਾਣੀ ਦਾ ਪੱਧਰ ਘੱਟ ਜਾਂਦਾ ਹੈ ਜਿਸ ਦਾ ਪਾਣੀ ਦੀ ਸਪਲਾਈ ’ਤੇ ਪ੍ਰਭਾਵ ਪੈਂਦਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਕਰਨ ਲਈ ਯਤਨ ਕੀਤੇ ਜਾ ਰਹੇ ਹਨ।

Advertisement

Advertisement
Advertisement