ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਦੀ ਸਮੱਸਿਆ: ਸਰਕਾਰ ਖ਼ਿਲਾਫ਼ ਸਾਂਝਾ ਅੰਦੋਲਨ ਵਿੱਢਣ ਦਾ ਐਲਾਨ

10:43 AM Jun 26, 2024 IST
ਮਾਨਸਾ ਵਿੱਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸੰਘਰਸ਼ ਦਾ ਐਲਾਨ ਕਰਦੇ ਹੋਏ ਆਗੂ। -ਫੋਟੋ: ਸੁਰੇਸ਼

ਪੱਤਰ ਪ੍ਰੇਰਕ
ਮਾਨਸਾ, 25 ਜੂਨ
ਸ਼ਹਿਰ ਵਿੱਚ ਵਿਗੜ ਚੁੱਕੀ ਸੀਵਰੇਜ ਦੀ ਸਮੱਸਿਆ ਅਤੇ ਸੀਵਰੇਜ ਦੇ ਪਾਣੀ ਨੂੰ ਬਣਾਂਵਾਲਾ ਤਾਪਘਰ ਵੱਲੋਂ ਨਾ ਵਰਤਣ ਦੇ ਵਿਰੋਧ ’ਚ ਅੱਜ ਇਥੇ ਮਾਨਸਾ ਸੰਘਰਸ਼ ਕਮੇਟੀ ਅਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੰਜਾਬ ਸਰਕਾਰ ਖਿਲਾਫ਼ ਸੰਘਰਸ਼ ਸ਼ੁਰੂ ਕਰ ਦਾ ਐਲਾਨ ਕੀਤਾ। ਇਹ ਮੀਟਿੰਗ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਦੀ ਅਗਵਾਈ ਹੇਠ ਹੋਈ।
ਬੁਲਾਰਿਆਂ ਨੇ ਦੋਸ਼ ਲਾਇਆ ਕਿ ਸ਼ਹਿਰ ਵਿੱਚ ਸੀਵਰੇਜ਼ ਦੇ ਗੰਦੇ ਪਾਣੀ ਦੀ ਵੱਡੀ ਤਕਲੀਫ਼ ਤੋਂ ਲੋਕਾਂ ਦਾ ਛੁਟਕਾਰਾ ਕਰਵਾਉਣ ਲਈ ਪੰਜਾਬ ਸਰਕਾਰ, ਮਾਨਸਾ ਨੇੜਲੇ ਪਿੰਡ ਬਣਾਂਵਾਲਾ ਵਿੱਚ ਨਿੱਜੀ ਭਾਈਵਾਲੀ ਤਹਿਤ ਲੱਗੇ ਉੱਤਰੀ ਭਾਰਤ ਦੇ ਸਭ ਤੋਂ ਵੱਡੇ ਤਾਪਘਰ ਤਲਵੰਡੀ ਸਾਬੋ ਪਾਵਰ ਲਿਮਟਿਡ ਨੂੰ ਸੀਵਰੇਜ ਦਾ ਪਾਣੀ ਦੇਣ ਲਈ ਗੰਭੀਰ ਨਹੀਂ ਹੈ। ਉਨ੍ਹਾਂ ਕਿਹਾ ਕਿ ਤਾਪਘਰ ਵੱਲੋਂ ਨਹਿਰੀ ਪਾਣੀ ਨੂੰ ਵਰਤਿਆ ਜਾ ਰਿਹਾ ਹੈ, ਜਦੋਂ ਕਿ ਉਨ੍ਹਾਂ ਵੱਲੋਂ ਸ਼ਹਿਰ ਸੀਵਰੇਜ ਦੇ ਪਾਣੀ ਨੂੰ ਟਰੀਟਮੈਂਟ ਪਲਾਂਟ ਰਾਹੀਂ ਸੋਧ ਕੇ ਵਰਤਣ ਨੂੰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਧਿਆਨ ਵਿੱਚ ਅਜਿਹਾ ਮਾਮਲਾ ਕਈ ਵਾਰ ਲਿਆਂਦਾ ਜਾ ਚੁੱਕੇ ਹਨ, ਪਰ ਅਜੇ ਤੱਕ ਕੋਈ ਸਰਕਾਰੀ ਉਪਰਾਲਾ ਸ਼ੁਰੂ ਨਹੀਂ ਹੋਇਆ ਹੈ। ਸਰਕਾਰ ਖ਼ਿਲਾਫ਼ ਇਸ ਮਾਮਲੇ ਨੂੰ ਲੈ ਕੇ ਮੋਰਚਾ ਸ਼ੁਰੂ ਕਰਨ ਲਈ 30 ਜੂਨ ਨੂੰ ਲਕਸ਼ਮੀ ਨਰਾਇਣ ਮੰਦਰ ਵਿੱਚ ਇੱਕ ਮੀਟਿੰਗ ਸਰਬਸਾਂਝੀ ਬੁਲਾਈ ਗਈ ਹੈ।

Advertisement

Advertisement
Advertisement