ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਸਮੱਸਿਆ: ਕੌਂਸਲਰ ਸਣੇ ਟੈਂਕੀ ’ਤੇ ਚੜ੍ਹੇ ਵਾਰਡ ਵਾਸੀ

06:53 AM Aug 23, 2024 IST
ਟੈਂਕੀ ’ਤੇ ਚੜ੍ਹੇ ਵਾਰਡ ਵਾਸੀ ਤੇ ਕੌਂਸਲਰ, ਮਗਰੋਂ ਡਾ. ਅੰਬੇਡਕਰ ਚੌਕ ਵਿੱਚ ਚੱਕਾ ਜਾਮ ਕਰਦੇ ਹੋਏ ਵਾਰਡ ਵਾਸੀ।

ਅਮਿਤ ਕੁਮਾਰ
ਬੁਢਲਾਡਾ, 22 ਅਗਸਤ
ਸਥਾਨਕ ਸ਼ਹਿਰ ਦੇ ਵਾਰਡ ਨੰ. 5 ਅਤੇ 6 ਵਿੱਚ ਪਿਛਲੇ ਕਈ ਮਹੀਨੇ ਤੋਂ ਸੀਵਰੇਜ ਦੇ ਓਵਰਫਲੋਅ ਪਾਣੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਬਤੀਤ ਕਰ ਰਹੇ ਹਨ। ਇੱਥੇ ਅੱਜ ਸਥਾਨਕ ਵਾਟਰ ਸਪਲਾਈ ਸੀਵਰੇਜ ਬੋਰਡ ਵੱਲੋਂ ਨਾ ਧਿਆਨ ਦਿੱਤੇ ਜਾਣ ਕਾਰਨ ਅੱਕੇ ਹੋਏ ਵਾਰਡ ਦੇ ਲੋਕ ਕੌਂਸਲਰ ਸਣੇ ਵਾਟਰ ਵਰਕਸ ਦੀ ਪਾਣੀ ਵਾਲੀ ਟੈਂਕੀ ’ਤੇ ਜਾ ਚੜ੍ਹੇ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗ ਦੇ ਅਧਿਕਾਰੀਆਂ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਕੋਈ ਵੀ ਅਧਿਕਾਰੀ ਵਾਟਰ ਵਰਕਸ ਵਿੱਚ ਨਾ ਪਹੁੰਚਣ ’ਤੇ ਅੱਕੇ ਲੋਕਾਂ ਨੇ ਡਾ. ਅੰਬੇਡਕਰ ਚੌਕ ’ਤੇ ਧਰਨਾ ਲਗਾ ਕੇ ਆਵਾਜਾਈ ਨੂੰ ਠੱਪ ਕਰ ਦਿੱਤਾ। ਕੌਂਸਲਰ ਦਰਸ਼ਨ ਸਿੰਘ ਦਰਸ਼ੀ, ਬਲਵਿੰਦਰ ਸਿੰਘ ਬਿੰਦਰੀ ਨੇ ਕਿਹਾ ਕਿ ਗਰੀਬ ਅਤੇ ਦਬੇ ਕੁੱਚਲੇ ਲੋਕਾਂ ਨੂੰ ਸਹੂਲਤਾਂ ਤਾਂ ਕੀ ਦੇਣੀਆਂ ਸਨ ਸਗੋਂ ਦਿੱਤੀਆਂ ਹੋਈਆਂ ਸਹੂਲਤਾਂ ਨੂੰ ਵੀ ਜਾਮ ਕਰਕੇ ਲੋਕਾਂ ਨੂੰ ਨਰਕ ਭਰੀ ਜ਼ਿੰਦਗੀ ਲਈ ਮਜਬੂਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਵਾਰਡਾਂ ਵਿੱਚ ਬਹੁਗਿਣਤੀ ਲੋਕ ਗਰੀਬ ਵਰਗ ਨਾਲ ਸਬੰਧਤ ਹਨ। ਇਸ ਦੌਰਾਨ ਉਨ੍ਹਾਂ ਕਿਹਾ ਕਿ ਜੇ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਨੇ ਇਸ ਸਮੱਸਿਆ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਮੁਹੱਲਾ ਨਿਵਾਸੀਆਂ ਨੂੰ ਲੈ ਕੇ ਵੱਡਾ ਸੰਘਰਸ਼ ਉਲੀਕਿਆ ਜਾਵੇਗਾ। ਇਸ ਦੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਵਿਭਾਗ ਦੀ ਹੋਵੇਗੀ। ਇਸ ਮੌਕੇ ਬਸਪਾ ਆਗੂ ਸ਼ੇਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਵਾਸੀ ਹਾਜ਼ਰ ਸਨ।

Advertisement

Advertisement