For the best experience, open
https://m.punjabitribuneonline.com
on your mobile browser.
Advertisement

ਸੀਵਰੇਜ ਸਮੱਸਿਆ: ਸਮਾਜਿਕ ਸੰਗਠਨਾਂ ਵੱਲੋਂ ਸੰਘਰਸ਼ ’ਚ ਸ਼ਾਮਲ ਹੋਣ ਦਾ ਐਲਾਨ

08:54 AM May 05, 2024 IST
ਸੀਵਰੇਜ ਸਮੱਸਿਆ  ਸਮਾਜਿਕ ਸੰਗਠਨਾਂ ਵੱਲੋਂ ਸੰਘਰਸ਼ ’ਚ ਸ਼ਾਮਲ ਹੋਣ ਦਾ ਐਲਾਨ
ਧਰਨੇ ਦੌਰਾਨ ਭੁੱਖ ਹੜਤਾਲ ’ਤੇ ਬੈਠੇ ਆਗੂ। -ਫੋਟੋ: ਸੁਰੇਸ਼
Advertisement

ਜੋਗਿੰਦਰ ਸਿੰਘ ਮਾਨ
ਮਾਨਸਾ, 4 ਮਈ
ਇੱਥੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਚੌਕ ਵਿੱਚ ‘ਵੁਆਇਸ ਆਫ਼ ਮਾਨਸਾ’ ਦੀ ਅਗਵਾਈ ਹੇਠ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣ ਤੋਂ ਅੱਕੇ ਲੋਕਾਂ ਵੱਲੋਂ ਲਾਇਆ ਹੋਇਆ ਗੈਰ-ਮਿਆਦੀ ਧਰਨਾ ਲਗਾਤਾਰ ਚੱਲ ਰਿਹਾ ਹੈ, ਜਿਸ ਦਾ ਕੋਈ ਹੱਲ ਅੱਜ ਚੌਥੇ ਦਿਨ ਵੀ ਨਹੀਂ ਨਿਕਲਿਆ ਹੈ। ਧਰਨਾਕਾਰੀਆਂ ਵੱਲੋਂ ਆਰੰਭੀ ਹੋਈ ਭੁੱਖ ਹੜਤਾਲ ’ਤੇ ਬੈਠੇ ਪ੍ਰਿਤਪਾਲ ਸਿੰਘ, ਜਸਵੰਤ ਸਿੰਘ ਸਿੱਧੂ, ਅਸ਼ੋਕ ਕੁਮਾਰ, ਸੁਮੀਤ ਕੁਮਾਰ ਤੇ ਇਕਬਾਲ ਸਿੰਘ ਨੇ ਕਿਹਾ ਕਿ ਉਹ ਸ਼ਹਿਰੀਆਂ ਦੇ ਇਸ ਗੰਭੀਰ ਮਸਲੇ ਲਈ ਕਿਸੇ ਵੀ ਕੁਰਬਾਨੀ ਤੋਂ ਪਿੱਛੇ ਨਹੀਂ ਹਟਣਗੇ। ਇਸ ਅੰਦੋਲਨ ਨੂੰ ਚੌਥੇ ਦਿਨ ਹੋਰ ਬਲ ਉਦੋਂ ਮਿਲਿਆ ਜਦੋਂ ਸ਼ਹਿਰ ਦੇ 50 ਤੋਂ ਵੱਧ ਸਮਾਜਿਕ ਸੰਗਠਨਾਂ ਵੱਲੋਂ ਇਸ ਸੰਘਰਸ਼ ’ਚ ਸ਼ਾਮਲ ਹੋਣ ਦਾ ਭਰੋਸਾ ਦਿੱਤਾ ਗਿਆ। ਵੁਆਇਸ ਆਫ਼ ਮਾਨਸਾ ਜਥੇਬੰਦੀ ਦੇ ਨੁਮਾਇੰਦਿਆਂ ਨੇ ਵੱਖ-ਵੱਖ ਸਮਾਜਿਕ ਸੰਗਠਨਾਂ, ਜਥੇਬੰਦੀਆਂ ਨਾਲ ਮੀਟਿੰਗਾਂ ਕਰਦਿਆਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਦਾ ਸੱਦਾ ਦਿੱਤਾ। ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਜਤਿੰਦਰ ਆਗਰਾ, ਹਰਿੰਦਰ ਸਿੰਘ ਮਾਨਸ਼ਾਹੀਆ ਤੇ ਬਿੱਕਰ ਸਿੰਘ ਮਘਾਣੀਆਂ ਨੇ ਕਿਹਾ ਕਿ ਸੰਘਰਸ਼ ਨੂੰ ਸੀਵਰੇਜ ਦੇ ਪੱਕੇ ਹੱਲ ਤੱਕ ਜਾਰੀ ਰੱਖਿਆ ਜਾਵੇਗਾ।

Advertisement

Advertisement
Author Image

Advertisement
Advertisement
×