ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਸਮੱਸਿਆ: ਸੰਘਰਸ਼ ਕਮੇਟੀ ਡਿਪਟੀ ਕਮਿਸ਼ਨਰ ਦੇ ਦਰਬਾਰ ਪੁੱਜੀ

06:59 AM Jul 04, 2024 IST
ਮਾਨਸਾ ਵਿਚ ਡੀਸੀ ਪਰਮਵੀਰ ਸਿੰਘ ਨਾਲ ਮੀਟਿੰਗ ਕਰਦਾ ਹੋਇਆ ਵਫ਼ਦ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 3 ਜੁਲਾਈ
ਮਾਨਸਾ ਸ਼ਹਿਰ ਵਿੱਚ ਸੀਵਰੇਜ ਦੀ ਗੰਭੀਰ ਸਮੱਸਿਆ ਸਬੰਧੀ ਸ਼ਹਿਰ ਦੀਆਂ ਵੱਖ-ਵੱਖ ਜਥੇਬੰਦੀਆਂ ਵੱਲੋਂ ਬਣਾਈ ਮਾਨਸਾ ਸੰਘਰਸ਼ ਕਮੇਟੀ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਕੋਲ ਸੀਵਰੇਜ ਦੀ ਸਮੱਸਿਆ ਦਾ ਰੋਣਾ ਰੋਇਆ। ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਰਾਜਵਿੰਦਰ ਸਿੰਘ ਰਾਣਾ, ਕ੍ਰਿਸ਼ਨ ਚੌਹਾਨ, ਜਤਿੰਦਰ ਆਗਰਾ, ਡਾ. ਧੰਨਾ ਮੱਲ ਗੋਇਲ, ਐਡਵੋਕੇਟ ਬਲਕਰਨ ਬੱਲੀ ਤੇ ਨਿਰਮਲ ਸਿੰਘ ਝੰਡੂਕੇ ਨੇ ਕਿਹਾ ਕਿ ਨਗਰ ਕੌਂਸਲ ਮਾਨਸਾ ਤੇ ਸੀਵਰੇਜ ਕੰਪਨੀ ਦੀ ਲਾਪ੍ਰਵਾਹੀ ਕਾਰਨ ਸੀਵਰੇਜ ਸਿਸਟਮ ਬੰਦ ਹੋਣ ਕਾਰਨ ਗੰਦਾ ਪਾਣੀ ਘਰਾਂ, ਦੁਕਾਨਾਂ, ਗਲੀਆਂ, ਬਾਜ਼ਾਰਾਂ ਵਿੱਚ ਆਉਣ ਕਾਰਨ ਲੋਕਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਉਨ੍ਹਾਂ ਕਿਹਾ ਕਿ ਮੀਂਹਾਂ ਦੇ ਮੌਸਮ ਹੋਣ ਕਰਕੇ ਅਗੇਤੇ ਪ੍ਰਬੰਧਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ, ਜਿਸ ਕਾਰਨ ਸ਼ਹਿਰੀਆਂ ਵਿੱਚ ਭਾਰੀ ਰੋਸ਼ ਦੀ ਲਹਿਰ ਬਣ ਚੁੱਕੀ ਹੈ ਅਤੇ ਮਜਬੂਰੀ ਵੱਸ ਨੂੰ ਸੜਕਾਂ ਤੇ ਆਉਣਾ ਪੈ ਰਿਹਾ ਹੈ। ਡਿਪਟੀ ਕਮਿਸ਼ਨਰ ਨੇ ਸਮੱਸਿਆ ਦੀ ਗੰਭੀਰਤਾ ਨੂੰ ਸਮਝਦਿਆਂ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਟੋਭੇ ਵਿਚੋਂ ਗਾਰ ਕੱਢਣ ਸਬੰਧੀ ਤਿੰਨ ਕਰੋੜ ਰੁਪਏ ਦਾ ਪ੍ਰਾਜੈਕਟ ਪਾਸ ਹੋ ਚੁੱਕਾ ਹੈ, ਜਿਸ ਤਹਿਤ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ।

Advertisement

Advertisement