ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਟਰੀਟਮੈਂਟ ਪਲਾਂਟ ਦੀਆਂ ਮੋਟਰਾਂ ਬੰਦ

07:53 AM Aug 26, 2024 IST
ਸੀਵਰੇਜ ਟਰੀਟਮੈਂਟ ਪਲਾਂਟ ਵਿੱਚ ਬੰਦ ਪਈਆਂ ਮੋਟਰਾਂ ਕਾਰਨ ਜਮ੍ਹਾਂ ਪਾਣੀ ਦਿਖਾਉਂਦੇ ਹੋਏ ਲੋਕ।

ਹਰਜੀਤ ਸਿੰਘ
ਖਨੌਰੀ, 25 ਅਗਸਤ
ਸ਼ਹਿਰ ਦੇ ਸੀਵਰੇਜ ਟਰੀਟਮੈਂਟ ਪਲਾਂਟ ਦੀਆਂ ਮੋਟਰਾਂ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਦੂਸ਼ਿਤ ਪਾਣੀ ਦੀ ਨਿਕਾਸੀ ਨਾ ’ਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਲਕਾਰ ਸਿੰਘ, ਡਾ. ਸੁਭਾਸ਼ ਗਿੱਲ ਅਤੇ ਕਰਮਵੀਰ ਸਿੰਘ ਨੇ ਦੱਸਿਆ ਕਿ ਸੀਵਰੇਜ ਪਲਾਂਟ ਦੀਆਂ ਮੋਟਰਾਂ ਪਿਛਲੇ ਕਈ ਦਿਨਾਂ ਤੋਂ ਬੰਦ ਹੋਣ ਕਾਰਨ ਬਰਸਾਤੀ ਅਤੇ ਦੂਸ਼ਿਤ ਪਾਣੀ ਦੀ ਨਿਕਾਸੀ ਨਹੀਂ ਹੋ ਰਹੀ, ਜਿਸ ਕਾਰਨ ਸੀਵਰੇਜ ਭਰੇ ਹੋਏ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੀ ਟਰੱਕ ਮਾਰਕੀਟ, ਦਿੱਲੀ-ਲੁਧਿਆਣਾ ਨੈਸ਼ਨਲ ਹਾਈਵੇ ’ਤੇ ਪਿਛਲੇ ਕਈ ਦਿਨਾਂ ਤੋਂ ਪਾਣੀ ਖੜ੍ਹਾ ਹੈ, ਜਿਸ ਨਾਲ ਰਾਹਗੀਰਾਂ ਨੂੰ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਦੂਸ਼ਿਤ ਪਾਣੀ ਕਾਰਨ ਡੇਂਗੂ ਮਲੇਰੀਏ ਵਰਗੀਆਂ ਬਿਮਾਰੀਆਂ ਫੈਲਣ ਦਾ ਖ਼ਤਰਾ ਹੈ। ਉਨ੍ਹਾਂ ਵਿਭਾਗ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਸੀਵਰੇਜ ਟਰੀਟਮੈਂਟ ਬੋਰਡ ਦੇ ਅਧਿਕਾਰੀਆਂ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਹੈ। ਇਸ ਸਬੰਧੀ ਨਗਰ ਪੰਚਾਇਤ ਖਨੌਰੀ ਦੇ ਕਾਰਜਸਾਧਕ ਅਫ਼ਸਰ ਬਰਜਿੰਦਰ ਸਿੰਘ ਨੇ ਕਿਹਾ ਕਿ ਇਹ ਵਿਭਾਗ ਉਨ੍ਹਾਂ ਅਧੀਨ ਨਹੀਂ ਹੈ ਅਤੇ ਸੀਵਰੇਜ ਟਰੀਟਮੈਂਟ ਬੋਰਡ ਦੇ ਐਕਸੀਅਨ ਨੂੰ ਦੂਸ਼ਿਤ ਪਾਣੀ ਦੀ ਨਿਕਾਸੀ ਕਰਾਉਣ ਲਈ ਕਹਿ ਦਿੱਤਾ ਗਿਆਹੈ। ਸੀਵਰੇਜ ਬੋਰਡ ਦੇ ਐੱਸਡੀਓ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸੀਵਰੇਜ ਬੋਰਡ ਦਾ ਕੰਮ ਘਰਾਂ ਦੇ ਦੂਸ਼ਿਤ ਪਾਣੀ ਦੀ ਨਿਕਾਸੀ ਦਾ ਹੈ, ਜਦਕਿ ਬਾਰਸ਼ ਦੇ ਪਾਣੀ ਦੀ ਨਿਕਾਸੀ ਲਈ ਨਗਰ ਪੰਚਾਇਤ ਨੂੰ ਅਲੱਗ ਤੋਂ ਪਾਈਪ ਪਾ ਕੇ ਉਸ ਦਾ ਪ੍ਰਬੰਧ ਕਰਨਾ ਪੈਂਦਾ ਹੈ। ਨਗਰ ਪੰਚਾਇਤ ਖਨੌਰੀ ਨੇ ਬਾਰਸ਼ ਦੇ ਪਾਣੀ ਦਾ ਅਲੱਗ ਤੋਂ ਪ੍ਰਬੰਧ ਨਹੀਂ ਕੀਤਾ, ਜਿਸ ਕਾਰਨ ਸ਼ਹਿਰ ਵਿੱਚ ਪਾਣੀ ਦੀ ਨਿਕਾਸੀ ਨੂੰ ਲੈ ਕੇ ਮੁਸ਼ਕਲ ਆਉਂਦੀ ਹੈ।

Advertisement

Advertisement
Advertisement