ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਮਲੋਹ ਤੋਂ ਖਨਿਆਣ ਤੇ ਮਾਨਗੜ੍ਹ ਸੜਕ ’ਤੇ ਸੀਵਰੇਜ ਦਾ ਪਾਣੀ ਭਰਿਆ

11:54 AM May 27, 2024 IST
ਗੰਦੇ ਪਾਣੀ ਵਿੱਚੋਂ ਲੰਘਦਾ ਹੋਇਆ ਰਾਹਗੀਰ। -ਫੋਟੋ: ਸੂਦ

ਪੱਤਰ ਪ੍ਰੇਰਕ
ਅਮਲੋਹ, 26 ਮਈ
ਅਮਲੋਹ ਸਹਿਰ ਤੋਂ ਪਿੰਡ ਮਾਨਗੜ੍ਹ ਅਤੇ ਹੋਰ ਪਿੰਡਾਂ ਨੂੰ ਜਾਂਦੀ ਸੜਕ ’ਤੇ ਸੀਵਰੇਜ ਦਾ ਗੰਦਾ ਪਾਣੀ ਭਰਨ ਕਾਰਨ ਰਾਹਗੀਰਾਂ ਅਤੇ ਮੁਹੱਲਾ ਵਾਸੀਆਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਕਈ ਦਿਨ ਤੋਂ ਗੰਦਾ ਪਾਣੀ ਸੜਕਾਂ ’ਤੇ ਭਰਿਆ ਹੋਇਆ ਹੈ ਜਦੋਂ ਕਿ ਸਰਕਾਰ, ਪ੍ਰਸ਼ਾਸਨ ਅਤੇ ਕੌਂਸਲ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਸਬੰਧੀ ਕਈ ਵਾਰ ਮਾਮਲਾ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂਦਾ ਗਿਆ ਪ੍ਰੰਤੂ ਕੋਈ ਸੁਧਾਰ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਇਕ ਪਾਸੇ ਸਰਕਾਰ ਅਤੇ ਪ੍ਰਸ਼ਾਸ ਸਵੱਛ ਭਾਰਤ ਮੁਹਿੰਮ ਦਾ ਢੰਡੋਰਾ ਪਿੱਟ ਰਹੀ ਹੈ, ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਡੇਂਗੂ ਬੁਖਾਰ ਤੋਂ ਬਚਾਅ ਲਈ ਘਰਾਂ ਦੇ ਅੰਦਰ ਅਤੇ ਬਾਹਰ ਪਾਣੀ ਜਮ੍ਹਾਂ ਨਾ ਰੱਖਣ ਦਾ ਪ੍ਰਚਾਰ ਕਰ ਰਿਹਾ ਹੈ ਜਦੋਂ ਕਿ ਸ਼ਹਿਰ ਦੀਆਂ ਸੜਕਾਂ ’ਤੇ ਗੰਦਾ ਪਾਣੀ ਭਰਿਆ ਹੋਇਆ ਹੈ ਤੇ ਇੱਥੇ ਮੱਛਰਾਂ ਦੀ ਭਰਮਾਰ ਹੈ।
ਇਸੇ ਤਰ੍ਹਾਂ ਖਨਿਆਣ ਸੜਕ ਉਪਰ ਵੀ ਗੰਦਾ ਪਾਣੀ ਭਰਿਆ ਹੋਇਆ ਹੈ, ਜਿਸ ਕਾਰਨ ਜਿੱਥੇ ਇਕ ਦਰਜਨ ਦੇ ਕਰੀਬ ਪਿੰਡਾਂ ਨੂੰ ਜਾਣ ਵਾਲੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਗਊਸ਼ਾਲਾ ਅਮਲੋਹ ਅਤੇ ਰਾਮ ਬਾਗ ਵਿੱਚ ਜਾਣ ਵਾਲੇ ਸਹਿਰ ਦੇ ਲੋਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਲੋਕਾਂ ਦੀ ਮੰਗ ਹੈ ਕਿ ਸਰਕਾਰ ਅਤੇ ਪ੍ਰਸ਼ਾਸਨ ਨੂੰ ਤੁਰੰਤ ਇਸ ਪਾਸੇ ਧਿਆਨ ਦੇਣਾ ਚਾਹੀਦਾ ਹੈ।

Advertisement

Advertisement
Advertisement