ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੁਨਾਮ ਦੇ ਬੱਸ ਅੱਡੇ ਵਿੱਚ ਸੀਵਰੇਜ ਦਾ ਪਾਣੀ ਭਰਿਆ

06:55 AM Jun 10, 2024 IST
ਸੁਨਾਮ ਦੇ ਬੱਸ ਅੱਡੇ ਵਿੱਚ ਖੜ੍ਹਾ ਸੀਵਰੇਜ ਦਾ ਪਾਣੀ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਊਧਮ ਸਿੰਘ ਵਾਲਾ, 9 ਜੂਨ
ਸ਼ਹਿਰ ਦੇ ਮੁੱਖ ਬੱਸ ਅੱਡੇ ਵਿੱਚ ਗੰਦਾ ਪਾਣੀ ਖੜ੍ਹਨ ਕਾਰਨ ਲੋਕਾਂ ਨੂੰ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਇੱਥੇ ਆਉਣ ਜਾਣ ਵਾਲੀਆਂ ਸਵਾਰੀਆਂ ਦਾ ਲੰਘਣਾ ਵੀ ਮੁਹਾਲ ਹੋਇਆ ਪਿਆ ਹੈ।
ਅੱਜ ਗੰਦੇ ਪਾਣੀ ਦੇ ਨਿਕਾਸੀ ਪ੍ਰਬੰਧ ਲਈ ਰੋਸ ਵਜੋਂ ਬੱਸ ਮਾਲਕਾਂ-ਚਾਲਕਾਂ, ਦੁਕਾਨਦਾਰਾਂ ਅਤੇ ਰਿਕਸ਼ਾ ਚਾਲਕਾਂ ਵਲੋਂ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਹਰਦੀਪ ਬੱਸ ਸਰਵਿਸ ਦੇ ਮੈਨੇਜਰ ਚੰਦ ਸਿੰਘ, ਨਿਊ ਪ੍ਰੀਤ ਬੱਸ ਦੇ ਮਾਲਕ ਸੁਖਜਿੰਦਰ ਸਿੰਘ ਪੱਪੀ ਅਤੇ ਪਰਮਜੀਤ ਸਿੰਘ ਪੰਮੀ ਆਦਿ ਨੇ ਕਿਹਾ ਕਿ ਸ਼ਹਿਰ ਦੇ ਸੀਵਰੇਜ ਦਾ ਗੰਦਾ ਪਾਣੀ ਓਵਰਫਲੋਰ ਹੋ ਕੇ ਬੱਸ ਸਟੈਂਡ ਵਿਚ ਇਕੱਠਾ ਹੋ ਜਾਂਦਾ ਹੈ, ਜਿਸ ਕਾਰਨ ਜਿੱਥੇ ਬੱਸ ਸਟੈਂਡ ਦੇ ਦੁਕਾਨਦਾਰਾਂ ਦਾ ਦੁਕਾਨਾਂ ’ਤੇ ਬੈਠਣਾ ਦੁੱਭਰ ਹੋਇਆ ਪਿਆ ਹੈ ਉੱਥੇ ਹੀ ਬੱਸ ਮਾਲਕਾਂ-ਚਾਲਕਾਂ ਤੋਂ ਇਲਾਵਾ ਰਿਕਸ਼ਾ ਅਤੇ ਟੈਕਸੀ ਮਾਲਕ-ਚਾਲਕ ਵੀ ਪ੍ਰੇਸ਼ਾਨ ਹੋ ਰਹੇ ਹਨ ਕਿਉਂਕਿ ਸੀਵਰੇਜ ਦਾ ਗੰਦਾ ਪਾਣੀ ਬੱਸ ਸਟੈਂਡ ਵਿਚ ਫੈਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਇਸ ਪਾਣੀ ’ਚੋਂ ਗੰਦੀ ਬਦਬੂ ਮਾਰਦੀ ਰਹਿੰਦੀ ਹੈ ਅਤੇ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਵਾਰ-ਵਾਰ ਓਵਰ ਫਲੋਅ ਹੋ ਰਿਹਾ ਹੈ ਪਰ ਨਗਰ ਕੌਂਸਲ ਅਧਿਕਾਰੀਆਂ ਵਲੋਂ ਇਸ ਸਮੱਸਿਆ ਵੱਲ ਧਿਆਨ ਹੀ ਨਹੀਂ ਦਿੱਤਾ ਜਾ ਰਿਹਾ। ਉਹ ਇਸ ਦੇ ਹੱਲ ਲਈ ਕਈ ਵਾਰ ਪ੍ਰਸ਼ਾਸਨ ਕੋਲ ਬੇਨਤੀ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਅਜੇ ਤੱਕ ਸੁਣਵਾਈ ਨਹੀਂ ਹੋਈ। ਉਨ੍ਹਾਂ ਕਿਹਾ ਜੇਕਰ ਨਗਰ ਕੌਂਸਲ ਅਧਿਕਾਰੀਆਂ ਵਲੋਂ ਇਸ ਸਮੱਸਿਆ ਦਾ ਜਲਦ ਕੋਈ ਠੋਸ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ। ਬੱਸ ਅੱਡੇ ਵਿੱਚ ਮੌਕੇ ’ਤੇ ਪਹੁੰਚੇ ਸੈਨੇਟਰੀ ਇੰਸਪੈਕਟਰ ਮੇਜਰ ਸਿੰਘ ਨੇ ਕਿਹਾ ਕਿ ਜਲਦ ਹੀ ਇਸ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ। ਇਸ ਮੌਕੇ ਬਲਦੇਵ ਸਿੰਘ, ਬਘੇਲ ਸਿੰਘ ਅਤੇ ਮਿੱਠੂ ਰਾਮ ਆਦਿ ਵੀ ਮੌਜੂਦ ਸਨ।

Advertisement

Advertisement
Advertisement