ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੀਵਰੇਜ ਸਮੱਸਿਆ: ਧਰਨਾਕਾਰੀਆਂ ਤੇ ਅਧਿਕਾਰੀਆਂ ਦੀ ਮੀਟਿੰਗ ਬੇਸਿੱਟਾ

08:08 AM May 04, 2024 IST
ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਭੁੱਖ ਹੜਤਾਲ ’ਤੇ ਬੈਠੇ ਆਗੂ। -ਫੋਟੋ: ਸੁਰੇਸ਼

ਜੋਗਿੰਦਰ ਸਿੰਘ ਮਾਨ
ਮਾਨਸਾ, 3 ਮਈ
ਮਾਨਸਾ ਵਿੱਚ ਸੀਵਰੇਜ ਖਿਲਾਫ਼ ਡੱਟੇ ਹੋਏ ਲੋਕਾਂ ਦੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮਸਲੇ ਦੇ ਹੱਲ ਸਬੰਧੀ ਮੀਟਿੰਗ ਬੇਸਿੱਟਾ ਰਹਿਣ ਮਗਰੋਂ ਵੁਆਇਸ ਆਫ ਮਾਨਸਾ ਵੱਲੋਂ ਗ਼ੈਰ-ਮਿਆਦੀ ਰੋਸ ਧਰਨਾ ਜਾਰੀ ਰੱਖਣ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਲਗਾਤਾਰ ਤੀਜੇ ਦਿਨ ਦਾ ਧਰਨਾ ਜਦੋਂ ਆਰੰਭ ਹੋਇਆ ਤਾਂ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਮਸਲੇ ਦੇ ਹੱਲ ਲਈ ਮੀਟਿੰਗ ਬੁਲਾਈ ਗਈ। ਇਸ ਵਿੱਚ ਸੰਸਥਾ ਦੇ ਪ੍ਰਧਾਨ ਡਾ. ਜਨਕ ਰਾਜ ਸਿੰਗਲਾ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਬਲਵਿੰਦਰ ਸਿੰਘ ਕਾਕਾ, ਸਾਬਕਾ ਕੌਸਲਰ ਜਤਿੰਦਰ ਆਗਰਾ, ਹਰਿੰਦਰ ਸਿੰਘ ਮਾਨਸ਼ਾਹੀਆ, ਬਿੱਕਰ ਸਿੰਘ ਮਘਾਣੀਆਂ ਵੱਲੋਂ ਸਮੂਲੀਅਤ ਕਰਦਿਆਂ ਸ਼ਹਿਰ ਵਿੱਚ ਸੀਵਰੇਜ ਦੇ ਮਾੜੇ ਹਾਲ ਸਬੰਧੀ ਪ੍ਰਸ਼ਾਸਨ ਦੀ ਚੁੱਪ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਰਮਲ ਉਪਸੇਚਨ ਨੂੰ ਜਾਣੂ ਕਰਵਾਇਆ। ਬਾਅਦ ਵਿੱਚ ਦੋਵਾਂ ਧਿਰਾਂ ਦੀਆਂ ਅਪੀਲਾਂ-ਦਲੀਲਾਂ ਸੁਣਨ ਮਗਰੋਂ ਵੀ ਗੱਲ ਕਿਸੇ ਤਣ-ਪੱਤਣ ਨਹੀਂ ਲੱਗ ਸਕੀ। ਅੱਜ ਭੁੱਖ ਹੜਤਾਲ ’ਤੇ ਬੈਠਣ ਵਾਲਿਆਂ ਵਿੱਚ ਸ਼ਿਵਚਰਨ ਦਾਸ ਸੂਚਨ, ਜਗਸੀਰ ਸਿੰਘ ਢਿੱਲੋਂ, ਬਿਕਰਮਜੀਤ ਸਿੰਘ, ਮਨਜੀਤ ਸਿੰਘ ਮੀਂਹਾਂ ਅਤੇ ਗੁਰਚਰਨ ਸਿੰਘ ਮੰਦਰਾਂ ਸ਼ਾਮਲ ਸਨ।
ਧਰਨੇ ਨੂੰ ਸੰਬੋਧਨ ਕਰਨ ਵਾਲੇ ਬੁਲਾਰਿਆਂ ਬਲਰਾਜ ਮਾਨ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜਿੰਨਾਂ ਚਿਰ ਤੱਕ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਨਹੀਂ ਹੁੰਦਾ, ਉਨਾਂ ਚਿਰ ਤੱਕ ਇਹ ਇਹ ਭੁੱਖ ਹੜਤਾਲ ਜਾਰੀ ਰਹੇਗਾ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼ਹਿਰ ਦੀ ਇਸ ਸਮੱਸਿਆ ਦੇ ਹੱਲ ਲਈ ਇਸ ਧਰਨੇ ਵਿਚ ਵੱਧ ਤੋਂ ਵੱਧ ਗਿਣਤੀ ਵਿਚ ਸ਼ਾਮਲ ਹੋਣ ਦੇ ਨਾਲ ਨਾਲ ਸ਼ਹਿਰ ਵਿਚ ਸਫ਼ਾਈ ਦੇ ਸੁਚੱਜੇ ਪ੍ਰਬੰਧ ਲਈ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਹੋਕੇ ਆਪਣੇ ਹੱਕਾਂ ਦੀ ਮੰਗ ਕਰਨੀ ਚਾਹੀਦੀ ਹੈ। ਇਸ ਮੌਕੇ ਬਲਰਾਜ ਨੰਗਲ, ਸੰਜੀਵ ਕੁਮਾਰ, ਹਰਭਗਵਾਨ ਸਮਾਓ, ਨਰਿੰਦਰ ਕੁਮਾਰ, ਹਰਜੀਵਨ ਸਿੰਘ, ਜਗਸੀਰ ਸਿੰਘ ਢਿੱਲੋਂ, ਵਿਨੋਦ ਭੰਮਾ, ਡਾ. ਸ਼ੇਰ ਜੰਗ ਸਿੰਘ ਸਿੱਧੂ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement