ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੀਵਰੇਜ ਸਮੱਸਿਆ: ਵਿਧਾਇਕ ਵੱਲੋਂ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਮੀਟਿੰਗ

08:18 AM Jul 07, 2024 IST
ਵਿਧਾਇਕ ਡਾ. ਵਿਜੈ ਸਿੰਗਲਾ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ।

ਪੱਤਰ ਪ੍ਰੇਰਕ
ਮਾਨਸਾ, 6 ਜੁਲਾਈ
ਮਾਨਸਾ ਦੇ ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਸ਼ਹਿਰ ਦੀ ਗੰਭੀਰ ਸੀਵਰੇਜ ਸਮੱਸਿਆ ਦੇ ਢੁੱਕਵਾਂ ਹੱਲ ਲਈ ਵੱਖ-ਵੱਖ ਜਥੇਬੰਦੀਆਂ ਵੱਲੋਂ ਬਣਾਈ ਮਾਨਸਾ ਸੰਘਰਸ਼ ਕਮੇਟੀ ਦੇ ਪ੍ਰਮੁੱਖ ਆਗੂਆਂ ਨਾਲ ਇੱਕ ਮੀਟਿੰਗ ਕੀਤੀ ਗਈ। ਸੰਘਰਸ਼ ਕਮੇਟੀ ਦੇ ਆਗੂਆਂ ਨੇ ਵਿਧਾਇਕ ਤੋਂ ਮੰਗ ਕੀਤੀ ਕਿ ਪਿਛਲੀ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਨੂੰ ਪੂਰਾ ਕਰਵਾਉਣ ਲਈ ਯਤਨ ਕਰਦਿਆਂ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ 2017 ਦੀਆਂ ਹਦਾਇਤਾਂ ਨੂੰ ਲਾਗੂ ਕਰਵਾਉਂਦਿਆਂ ਪਾਣੀ ਟ੍ਰੀਟਮੈਂਟ ਕਰਕੇ ਭੇਜਿਆ ਜਾਵੇ। ਵਿਧਾਇਕ ਨਾਲ ਹੋਈ ਇਸ ਮੀਟਿੰਗ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ, ਕਾਮਰੇਡ ਰਾਜਵਿੰਦਰ ਰਾਣਾ, ਸੁਰੇਸ਼ ਕੁਮਾਰ ਨੰਦਗੜੀਆ, ਵਿਨੋਦ ਭੰਮਾ, ਕ੍ਰਿਸ਼ਨ ਚੌਹਾਨ, ਡਾ. ਧੰਨਾ ਮੱਲ ਗੋਇਲ, ਜਤਿੰਦਰ ਆਗਰਾ, ਨਿਰਮਲ ਸਿੰਘ ਝੰਡੂਕੇ, ਬਿੰਦਰਪਾਲ ਸ਼ਾਮਲ ਹੋਏ।
ਵਿਧਾਇਕ ਡਾ. ਵਿਜੈ ਸਿੰਗਲਾ ਵੱਲੋਂ ਸੀਵਰੇਜ ਨਾਲ ਜੁੜੀਆਂ ਸਮੱਸਿਆਵਾਂ ਦੇ ਜਲਦ ਹੱਲ ਦਾ ਭਰੋਸਾ ਦਿੰਦਿਆਂ ਕਿਹਾ ਕਿ ਬਣਾਂਵਾਲਾ ਤਾਪਘਰ ਨੂੰ ਸੀਵਰੇਜ ਦਾ ਪਾਣੀ ਸੋਧ ਕੇ ਆਪਣੇ ਖਰਚੇ ’ਤੇ ਲਿਜਾਣ ਦੀ ਕਰਵਾਈ ਨੂੰ ਜਲਦੀ ਪੂਰਾ ਕਰਵਾਇਆ ਜਾਵੇਗਾ।

Advertisement

Advertisement