For the best experience, open
https://m.punjabitribuneonline.com
on your mobile browser.
Advertisement

ਜੰਡਿਆਲਾ ’ਚ ਸੀਵਰੇਜ ਦਾ ਵਿਸਥਾਰ ਹੋਵੇਗਾ: ਈਟੀਓ

07:18 PM Jun 29, 2023 IST
ਜੰਡਿਆਲਾ ’ਚ ਸੀਵਰੇਜ ਦਾ ਵਿਸਥਾਰ ਹੋਵੇਗਾ  ਈਟੀਓ
Advertisement

ਸਿਮਰਤ ਬੇਦੀ

Advertisement

ਜੰਡਿਆਲਾ ਗੁਰੂ, 28 ਜੂਨ

ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਇਨ੍ਹਾਂ ਪਹਿਲਕਦਮੀਆਂ ਤਹਿਤ ਜੰਡਿਆਲਾ ਵਿੱਚ ਸੀਵਰੇਜ ਸਕੀਮ ਦੇ ਵਾਧੇ ਅਤੇ ਵਿਸਥਾਰ ਲਈ 29 ਕਰੋੜ ਰੁਪਏ ਦਾ ਪ੍ਰਾਜੈਕਟ ਉਲੀਕਿਆ ਗਿਆ ਹੈ।

ਸ੍ਰੀ ਈਟੀਓ ਨੇ ਦੱਸਿਆ ਇਸ ਤਹਿਤ 6 ਐੱਮਐੱਲਡੀ ਦਾ ਸੀਵਰੇਜ ਟ੍ਰੀਟਮੈਂਟ ਪਲਾਂਟ ਅਤੇ 17 ਐੱਮਐੰਲਡੀ ਦਾ ਮੁੱਖ ਪੰਪਿੰਗ ਸਟੇਸ਼ਨ ਸਥਾਪਤ ਕੀਤਾ ਜਾਵੇਗਾ। ਇਸ ਤੋਂ ਇਲਾਵਾ ਕਿਲੋਮੀਟਰ ਲੰਬੀ 900 ਐੱਮਐੱਮ ਸੀਵਰੇਜ ਲਾਈਨ ਵੀ ਵਿਛਾਈ ਜਾਵੇਗੀ। ਪੰਜਾਬ ਸਰਕਾਰ ਵੱਲੋਂ ਵਾਤਾਵਰਨ ਖਾਸ ਕਰਕੇ ਪਾਣੀ ਦੀ ਸੰਭਾਲ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਇਸ ਪ੍ਰਾਜੈਕਟ ਨਾਲ ਨਾ ਸਿਰਫ਼ ਜੰਡਿਆਲਾ ਦੇ ਸੀਵਰੇਜ ਵਿੱਚ ਸੁਧਾਰ ਹੋਵੇਗਾ ਸਗੋਂ ਪ੍ਰਦੂਸ਼ਨ ਨੂੰ ਨਿਯੰਤਰਨ ਕਰਨ ਲਈ ਸੀਵਰੇਜ ਦੇ ਪਾਣੀ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇਗਾ। ਇਸ ਦੇ ਨਾਲ ਹੀ ਐੱਸਟੀਪੀ ਦੁਆਰਾ ਸਾਫ ਕੀਤੇ ਪਾਣੀ ਨੂੰ ਅੱਗੇ ਸਿੰਜਾਈ ਲਈ ਵਰਤਿਆ ਜਾਵੇਗਾ। ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਜੰਡਿਆਲਾ ਸ਼ਹਿਰ ਦੇ ਬਾਕੀ ਹਿੱਸਿਆਂ ਵਿੱਚ ਵੀ ਸੀਵਰੇਜ ਪਾਉਣ ਲਈ ਪ੍ਰਾਜੈਕਟ ਉਲੀਕਣ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸ ਸਬੰਧੀ ਲੋੜੀਂਦੀ ਕਾਰਵਾਈ ਜਲਦੀ ਸ਼ੁਰੂ ਕੀਤੀ ਜਾ ਸਕੇ। ਇਸ ਮੀਟਿੰਗ ਵਿੱਚ ਐਕਸੀਅਨ ਹਰਪ੍ਰੀਤ ਸਿੰਘ, ਐੱਸਡੀਓ ਸੰਦੀਪ ਸਿੰਘ ਅਤੇ ਜੇਈ ਕੁਲਬੀਰ ਸਿੰਘ ਮੌਜੂਦ ਸਨ।

Advertisement
Tags :
Advertisement
Advertisement
×