For the best experience, open
https://m.punjabitribuneonline.com
on your mobile browser.
Advertisement

ਸੈਕਸ ਸਕੈਂਡਲ: ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨ

06:43 PM May 30, 2024 IST
ਸੈਕਸ ਸਕੈਂਡਲ  ਪ੍ਰਜਵਲ ਰੇਵੰਨਾ ਖ਼ਿਲਾਫ਼ ‘ਹਾਸਨ ਚੱਲੋ’ ਪ੍ਰਦਰਸ਼ਨ
ਹਾਸਨ ਵਿੱਚ ਪ੍ਰਜਵਲ ਰੇਵੰਨਾ ਖ਼ਿਲਾਫ਼ ਮਾਰਚ ਵਿੱਚ ਸ਼ਾਮਲ ਲੋਕ।
Advertisement

ਹਾਸਨ (ਕਰਨਾਟਕ), 30 ਮਈ

Advertisement

ਕਈ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਨਤਾ ਦਲ (ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਖ਼ਿਲਾਫ਼ ਕੀਤੇ ਰੋਸ ਮਾਰਚ ਵਿੱਚ ਅੱਜ ਸੈਂਕੜੇ ਲੋਕਾਂ ਨੇ ਹਿੱਸਾ ਲਿਆ ਅਤੇ ਪੀੜਤਾਂ ਲਈ ਨਿਆਂ ਦੀ ਮੰਗ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਅਤੇ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਵਿੱਚ ਪਾਰਦਰਸ਼ੀ ਜਾਂਚ ਕਰਨ ਦੀ ਮੰਗ ਵੀ ਕੀਤੀ। ਇਸੇ ਦੌਰਾਨ ਸੂਬੇ ਦੇ ਗ੍ਰਹਿ ਮੰਤਰੀ ਜੀ ਪਰਮੇਸ਼ਵਰ ਨੇ ਅੱਜ ਕਿਹਾ ਕਿ ਜੇਕਰ ਪ੍ਰਜਵਲ ਰੇਵੰਨਾ ਦੇਸ਼ ਨਹੀਂ ਪਰਤਦਾ ਹੈ ਤਾਂ ਉਸ ਦਾ ਪਾਸਪੋਰਟ ਰੱਦ ਕਰਨ ਵਰਗੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਪਰਤਣ ’ਤੇ ਪ੍ਰਜਵਲ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਕਾਨੂੰਨੀ ਪ੍ਰਕਿਰਿਆ ਆਰੰਭੀ ਜਾਵੇਗੀ। -ਪੀਟੀਆਈ

Advertisement
Author Image

Advertisement
Advertisement
×