ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਨਸੀ ਸ਼ੋਸ਼ਣ: ਮੁਲਜ਼ਮ ਮੁੱਖ ਅਧਿਆਪਕ ਮੁਅੱਤਲ

10:30 AM May 12, 2024 IST

ਇਕਬਾਲ ਸਿੰਘ ਸ਼ਾਂਤ
ਡੱਬਵਾਲੀ, 11 ਮਈ
ਮਾਸੂਮ ਵਿਦਿਆਰਥਣਾਂ ਨਾਲ ਕਥਿਤ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਨਾਮਜ਼ਦ ਮੁਲਜ਼ਮ ਮੁੱਖ ਅਧਿਆਪਕ ਬਲਵੀਰ ਸਿੰਘ ਖਿਲਾਫ਼ ਕਾਨੂੰਨੀ ਕਾਰਵਾਈ ਸ਼ੁਰੂ ਹੋ ਗਈ ਹੈ। ਇਸ ਦੌਰਾਨ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਦਫ਼ਤਰ ਨੇ ਸੰਗੀਨ ਅਤੇ ਸ਼ਰਮਨਾਕ ਦੋਸ਼ ਤਹਿਤ ਕੇਸ ਦਰਜ ਹੋਣ ਉਪਰੰਤ ਸਰਕਾਰੀ ਪ੍ਰਾਇਮਰੀ ਸਕੂਲ ਦੇ ਮੁੱਖ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਪੀੜਤ ਵਿਦਿਆਰਥਣਾਂ ਦੀ ਸ਼ਿਕਾਇਤ ’ਤੇ ਦਰਜ ਕੇਸ ਦੀਆਂ ਧਾਰਾਵਾਂ ਵਿੱਚ ਐੱਸਸੀ/ਐੱਸਟੀ ਐਕਟ ਦੀਆਂ ਧਾਰਾਵਾਂ ਨੂੰ ਵੀ ਜੋੜ ਦਿੱਤਾ ਗਿਆ ਹੈ। ਪੁਲੀਸ ਵੱਲੋਂ ਮੁੱਖ ਅਧਿਆਪਕ ਬਲਵੀਰ ਸਿੰਘ ਦੀ ਭਾਲ ’ਚ ਛਾਪੇ ਮਾਰੇ ਜਾ ਰਹੇ ਹਨ। ਮਾਮਲੇ ਦੀ ਗੰਭੀਰਤਾ ਦੇ ਮੱਦੇਨਜ਼ਰ ਮਾਮਲੇ ਦੀ ਜਾਂਚ ਡੱਬਵਾਲੀ ਦੇ ਡੀਐੱਸਪੀ ਕਿਸ਼ੋਰੀ ਲਾਲ ਨੂੰ ਸੌਂਪੀ ਗਈ ਹੈ। ਪੋਕਸੋ ਐਕਟ ਦਾ ਮਾਮਲਾ ਹੋਣ ਕਰਕੇ ਜ਼ਿਲ੍ਹਾ ਬਾਲ ਪ੍ਰੋਟੈਕਸ਼ਨ ਅਧਿਕਾਰੀ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਦੀਆਂ ਸੂਚਨਾਵਾਂ ਹਨ। ਕੇਸ ਦਰਜ ਹੋਣ ਮਗਰੋਂ ਮੁੱਖ ਮੁਲਜ਼ਮ ਮੁੱਖ ਅਧਿਆਪਕ ਪ੍ਰਾਇਮਰੀ ਸਕੂਲ ’ਚ ਆਪਣੀ ਡਿਊਟੀ ਤੋਂ ਗੈਰਹਾਜ਼ਰ ਹੈ। ਪ੍ਰਿੰਸੀਪਲ ਨੀਤਾ ਨਾਗਪਾਲ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਟੀਮ ਨੇ ਅੱਜ ਬੀਈਓ ਲਛਮਣ ਦਾਸ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ। ਅੱਜ ਬੀਈਓ ਨੇ ਵੀ ਆਪਣੇ ਪੱਧਰ ’ਤੇ ਪੀੜਤ ਵਿਦਿਆਰਥਣਾਂ ਦੇ ਬਿਆਨ ਦਰਜ ਕੀਤੇ ਜਿਸ ਵਿੱਚ ਵੀ ਪੀੜਤਾਂ ਨੇ ਆਪਣੇ ਦੋਸ਼ਾਂ ਨੂੰ ਮੁੜ ਦੁਹਰਾਇਆ। ਬੀਈਓ ਲਛਮਣ ਦਾਸ ਨੇ ਦੱਸਿਆ ਕਿ ਤਿੰਨ ਮੈਂਬਰੀ ਟੀਮ ਦੀ ਰਿਪੋਰਟ ਨੂੰ ਅਗਲੀ ਕਾਰਵਾਈ ਲਈ ਉੱਚ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਜ਼ਿਲ੍ਹਾ ਮੁੱਢਲੀ ਸਿੱਖਿਆ ਅਧਿਕਾਰੀ ਬੂਟਾ ਰਾਮ ਨੇ ਮੁੱਖ ਅਧਿਆਪਕ ਦੀ ਮੁਅੱਤਲੀ ਦੀ ਪੁਸ਼ਟੀ ਕਰਦੇ ਦੱਸਿਆ ਕਿ ਮਾਮਲਾ ਨੋਟਿਸ ’ਚ ਆਉਣ ’ਤੇ ਜ਼ਿਲ੍ਹਾ ਪੱਧਰ ਉਤੇ ਬੀਈਓ ਰਾਣੀਆਂ, ਬੀਈਓ ਓਢਾਂ ਅਤੇ ਪ੍ਰਿੰਸੀਪਲ ਫਰਵਾਈ ਕਲਾਂ ’ਤੇ ਆਧਾਰਤ ਤਿੰਨ ਮੈਂਬਰੀ ਜਾਂਚ ਕਮੇਟੀ ਗਠਿਤ ਕੀਤੀ ਗਈ ਹੈ। ਜਾਂਚ ਅਧਿਕਾਰੀ ਡੀਐੱਸਪੀ ਕਿਸ਼ੋਰੀ ਲਾਲ ਨੇ ਕਿਹਾ ਕਿ ਐੱਸਸੀ/ਐੱਸਟੀ ਐਕਟ ਧਾਰਾਵਾਂ ਲਗਾਉਣ ਦੇ ਇਲਾਵਾ ਮੁਲਜਮ ਦੀ ਭਾਲ ਕੀਤੀ ਜਾ ਰਹੀ ਹੈ। ਪਿਛਲੇ ਦਿਨੀਂ ਪੀੜਤ ਵਿਦਿਆਰਥਣਾਂ ਦੀ ਸ਼ਿਕਾਇਤ ਉੱਤੇ ਮੁੱਖ ਅਧਿਆਪਕ ਬਲਵੀਰ ਸਿੰਘ ਖਿਲਾਫ਼ ਧਾਰਾ 354, 354-ਏ, 506 ਅਤੇ 10-ਪੋਕਸੋ ਐਕਟ ਤਹਿਤ ਕੇਸ ਦਰਜ ਹੋਇਆ ਸੀ। ਇਸ ਦੌਰਾਨ ਇਹ ਵੀ ਪਤਾ ਲੱਗਿਆ ਹੈ ਕਿ ਮੁਲਜ਼ਮ ਮੁੱਖ ਅਧਿਆਪਕ ਵੱਲੋਂ ਰੂਪੋਸ਼ ਹੋਣ ਤੋਂ ਪਹਿਲਾਂ ਲਿਖਿਆ ਕਥਿਤ ਸਫਾਈ ਪੱਤਰ ਉਸਦੇ ਪਰਿਵਾਰਕ ਮੈਂਬਰਾਂ ਦੇ ਜ਼ਰੀਏ ਬਲਾਕ ਸਿੱਖਿਆ ਦਫ਼ਤਰ ਵਿੱਚ ਅਪੜਿਆ ਹੈ।

Advertisement

Advertisement