ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਿਨਸੀ ਸ਼ੋਸ਼ਣ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਪ੍ਰਜਵਲ ਨੇ ਜਰਮਨੀ ਤੋਂ ਭਾਰਤ ਲਈ ਹਵਾਈ ਟਿਕਟ ਬੁੱਕ ਕਰਵਾਈ

11:35 AM May 29, 2024 IST

ਬੰਗਲੌਰ, 29 ਮਈ
ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੇ 30 ਮਈ ਨੂੰ ਮਿਊਨਿਖ ਤੋਂ ਬੰਗਲੌਰ ਲਈ ਵਾਪਸੀ ਦੀ ਉਡਾਣ ਦੀ ਟਿਕਟ ਬੁੱਕ ਕਰਵਾਈ ਹੈ। ਰੇਵੰਨਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸੂਤਰਾਂ ਅਨੁਸਾਰ ਜੇਡੀ(ਐੱਸ) ਦੇ ਸੁਪਰੀਮੋ ਤੇ ਸਾਬਕਾ ਪ੍ਰਧਾਨ ਮੰਤਰੀ ਐੱਚੱਡੀ ਦੇਵਗੌੜਾ ਦਾ 33 ਸਾਲਾ ਪੋਤਾ ਰੇਵੰਨਾ ਦੇ 31 ਮਈ ਨੂੰ ਬੰਗਲੌਰ ਪਹੁੰਚਣ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਐੱਸਆਈਟੀ ਇੱਥੇ ਕੇਂਪੇਗੌੜਾ ਹਵਾਈ ਅੱਡੇ 'ਤੇ ਲਗਾਤਾਰ ਨਜ਼ਰ ਰੱਖ ਰਹੀ ਹੈ ਤਾਂ ਜੋ ਰੇਵੰਨਾ ਦੇ ਬੰਗਲੌਰ ਪਹੁੰਚਦੇ ਹੀ ਗ੍ਰਿਫ਼ਤਾਰ ਕੀਤਾ ਜਾ ਸਕੇ। ਹਾਸਨ ਲੋਕ ਸਭਾ ਸੀਟ ਤੋਂ ਕੌਮੀ ਜਮਹੂਰੀ ਗਠਜੋੜ (ਐੰਨਡੀਏ) ਦੇ ਉਮੀਦਵਾਰ ਵਜੋਂ ਮੁੜ ਚੋਣ ਲੜ ਰਹੇ ਰੇਵੰਨਾ ਜਿਨਸੀ ਸ਼ੋਸਣ ਮਾਮਲੇ ’ਚ ਗ੍ਰਿਫ਼ਤਾਰੀ ਤੋਂ ਬਚਣ ਲਈ ਵਿਦੇਸ਼ ਭੱਜ ਗਿਆ ਸੀ।

Advertisement

ਇਸ ਦੌਰਾਨ ਰਾਜ ਸਰਕਾਰ ਨੇ ਕਿਹਾ ਹੈ ਕਿ ਮੁਲਜ਼ਮ ਨੂੰ ਹਵਾਈ ਅੱਡੇ ਪੁੱਜਦਿਆਂ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ।

Advertisement