For the best experience, open
https://m.punjabitribuneonline.com
on your mobile browser.
Advertisement

ਜਿਨਸੀ ਸ਼ੋਸ਼ਣ ਮਾਮਲਾ: ਪ੍ਰਜਵਲ ਰੇਵੰਨਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ

06:54 AM May 30, 2024 IST
ਜਿਨਸੀ ਸ਼ੋਸ਼ਣ ਮਾਮਲਾ  ਪ੍ਰਜਵਲ ਰੇਵੰਨਾ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ
Advertisement

ਬੰਗਲੂਰੂ, 29 ਮਈ
ਇੱਥੇ ਦੀ ਵਿਸ਼ੇਸ਼ ਅਦਾਲਤ ਨੇ ਕਈ ਔਰਤਾਂ ਨਾਲ ਜਿਨਸੀ ਸ਼ੋਸ਼ਣ ਦੇ ਦੋਸ਼ਾਂ ’ਚ ਘਿਰੇ ਜੇਡੀ(ਐੱਸ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਦੀ ਜਬਰ-ਜਨਾਹ ਦੇ ਇੱਕ ਕੇਸ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਅੱਜ ਰੱਦ ਕਰ ਦਿੱਤੀ ਹੈ। ਕਾਨੂੰਨਘਾੜਿਆਂ ਦੀ ਵਿਸ਼ੇਸ਼ ਅਦਾਲਤ ਨੇ ਪ੍ਰਜਵਲ ਦੇ ਵਕੀਲ ਅਰੁਣ ਵੱਲੋਂ ਦਾਇਰ ਕੀਤੀ ਗਈ ਜ਼ਮਾਨਤ ਦੀ ਅਰਜ਼ੀ ਰੱਦ ਕਰ ਦਿੱਤੀ। ਅਧਿਕਾਰਤ ਸੂਤਰਾਂ ਮੁਤਾਬਕ, ਹਾਸਨ ਤੋਂ ਸੰਸਦ ਮੈਂਬਰ ਪ੍ਰਜਵਲ ਨੇ ਮਿਊਨਿਖ਼ ਤੋਂ ਬੰਗਲੂਰੂ ਲਈ 30 ਮਈ ਦੀ ਹਵਾਈ ਟਿਕਟ ਬੁੱਕ ਕਰਵਾਈ ਹੈ ਅਤੇ ਉਹ 31 ਮਈ ਤੜਕੇ ਇੱਥੇ ਪਹੁੰਚ ਸਕਦਾ ਹੈ। ਉਧਰ, ਕਰਨਾਟਕ ਦੇ ਗ੍ਰਹਿ ਮੰਤਰੀ ਜੀ. ਪਰਮੇਸ਼ਵਰ ਨੇ ਕਿਹਾ ਕਿ ਪ੍ਰਜਵਲ ਨੂੰ ਇੱਥੇ ਹਵਾਈ ਅੱਡੇ ’ਤੇ ਪਹੁੰਚਦੇ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ। ਜਦੋਂ ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕੀ ਪ੍ਰਜਵਲ ਨੂੰ ਹਵਾਈ ਅੱਡੇ ਤੋਂ ਹੀ ਗ੍ਰਿਫ਼ਤਾਰ ਕੀਤਾ ਜਾਵੇਗਾ ਤਾਂ ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰੀ ਹਵਾਈ ਅੱਡੇ ’ਤੇ ਹੀ ਹੋਣੀ ਚਾਹੀਦੀ ਹੈ ਕਿਉਂਕਿ ਉਸ ਖ਼ਿਲਾਫ਼ ਵਾਰੰਟ ਜਾਰੀ ਹੈ। ਸਾਬਕਾ ਪ੍ਰਧਾਨ ਮੰਤਰੀ ਤੇ ਜੇਡੀ(ਐੱਸ) ਦੇ ਸੁਪਰੀਮੋ ਐੱਚਡੀ ਦੇਵਗੌੜਾ ਦਾ ਪੋਤਾ ਪ੍ਰਜਵਲ 47 ਸਾਲਾ ਔਰਤ ਨਾਲ ਕਥਿਤ ਜਬਰ-ਜਨਾਹ ਅਤੇ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਮੁਲਜ਼ਮ ਹੈ। ਲੋਕ ਸਭਾ ਹਲਕੇ ਹਾਸਨ ਵਿੱਚ ਵੋਟਾਂ ਪੈਣ ਤੋਂ ਇਕ ਦਿਨ ਬਾਅਦ ਉਹ 27 ਅਪਰੈਲ ਨੂੰ ਕਥਿਤ ਜਰਮਨੀ ਲਈ ਰਵਾਨਾ ਹੋਇਆ ਸੀ। ਉਹ ਅਜੇ ਵੀ ਫ਼ਰਾਰ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×