For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਚੋਣਾਂ: ਅਕਾਲੀ ਦਲ ਨੇ ਧਾਮੀ ਨੂੰ ਪ੍ਰਧਾਨਗੀ ਲਈ ਮੁੜ ਉਮੀਦਵਾਰ ਐਲਾਨਿਆ

12:24 PM Nov 07, 2023 IST
ਐੱਸਜੀਪੀਸੀ ਚੋਣਾਂ  ਅਕਾਲੀ ਦਲ ਨੇ ਧਾਮੀ ਨੂੰ ਪ੍ਰਧਾਨਗੀ ਲਈ ਮੁੜ ਉਮੀਦਵਾਰ ਐਲਾਨਿਆ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਤਿਸਰ, 7 ਨਵੰਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਤਿਸਰ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਵਾਸਤੇ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪ੍ਰਧਾਨ ਦੇ ਉਮੀਦਵਾਰ ਵਾਸਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ਦਾ ਐਲਾਨ ਕਰ ਦਿੱਤਾ ਗਿਆ। ਸ੍ਰੀ ਧਾਮੀ ਇਸ ਵੇਲੇ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਨ  ਉਹ ਪਿਛਲੇ ਦੋ ਸਾਲਾਂ ਤੋਂ ਸਿੱਖ ਸੰਸਥਾ ਦੇ ਪ੍ਰਧਾਨ ਹਨ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਆਪਣੀ ਪਾਰਟੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨਿਆ ਹੈ। ਪਾਰਟੀ ਵੱਲੋਂ ਇਸ ਸਬੰਧ ਵਿੱਚ ਕੀਤੀ ਮੀਟਿੰਗ ਵਿੱਚ ਵਧੇਰੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਐਡਵੋਕੇਟ ਧਾਮੀ ਦੇ ਕੰਮਕਾਜ ’ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ, ਜਿਸ ਕਾਰਨ ਇਸ ਸਾਲ ਵੀ ਉਹ ਹੀ ਪਾਰਟੀ ਦੀ ਪਸੰਦ ਰਹਿਣਗੇ। ਸ੍ਰੀ ਧਾਮੀ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਦੇ ਅਹੁਦੇ ’ਤੇ ਵੀ ਰਹਿ ਚੁੱਕੇ ਹਨ। ਉਹ ਵਕੀਲ ਹਨ ਅਤੇ ਲੰਮੇ ਸਮੇਂ ਤੋਂ ਸਿੱਖ ਸੰਸਥਾ ਦੇ ਮੈਂਬਰ ਵੀ ਹਨ। ਇਸ ਦੌਰਾਨ ਉਨ੍ਹਾਂ ਨੇ ਇਹ ਐਕਸ ’ਤੇ ਪੋਸਟ ਰਾਹੀਂ ਮੁੜ ਉਮੀਦਵਾਰ ਬਣਾਉਣ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਹੈ। ਅਜਿਹਾ ਕਈ ਦਹਾਕਿਆਂ ਬਾਅਦ ਹੋਇਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼੍ਰੋਮਣੀ ਕਮੇਟੀ ਦੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਪਹਿਲਾਂ ਕੀਤਾ ਹੋਵੇ। ਨਹੀਂ ਤਾਂ ਐਨ ਆਖਰੀ ਮੌਕੇ ’ਤੇ ਹੀ ਪਰਚੀ ਰਾਹੀ ਪ੍ਰਧਾਨ ਅਤੇ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਹੁੰਦਾ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਡਸਾ ਵੱਲੋਂ ਵੀ ਅੱਜ ਵਿਰੋਧੀ ਧਿਰ ਦੇ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ, ਜਿਸ ਤੋਂ ਸਪਸ਼ਟ ਹੈ ਕਿ 8 ਨਵੰਬਰ ਨੂੰ ਹੋਣ ਵਾਲੇ ਜਨਰਲ ਇਜਲਾਸ ਵਿੱਚ ਪ੍ਰਧਾਨ ਦੀ ਚੋਣ ਵੋਟ ਪਰਚੀ ਪ੍ਰਣਾਲੀ ਰਾਹੀਂ ਹੋਵੇਗੀ।

Advertisement

Advertisement
Author Image

Advertisement
Advertisement
×