ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਐੱਸਜੀਪੀਸੀ ਚੋਣ: ਧਾਮੀ ਨੇ ਬਾਗੀ ਮੈਂਬਰਾਂ ਨਾਲ ਵਿੱਢੀ ਰਾਬਤਾ ਮੁਹਿੰਮ

10:51 AM Oct 09, 2024 IST
ਹਰਜਿੰਦਰ ਧਾਮੀ ਦਾ ਸਨਮਾਨ ਕਰਦੇ ਹੋਏ ਜਥੇਦਾਰ ਬਲਦੇਵ ਸਿੰਘ ਚੂੰਘਾਂ ਅਤੇ ਸੰਤ ਬਲਵੀਰ ਸਿੰਘ ਘੁੰਨਸ।

ਲਖਵੀਰ ਸਿੰਘ ਚੀਮਾ
ਮਹਿਲ ਕਲਾਂ, 8 ਅਕਤੂਬਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੇ ਸਾਲਾਨਾ ਚੋਣ ਇਜਲਾਸ ਤੋਂ ਪਹਿਲਾਂ ਮੌਜੂਦਾ ਐੱਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਮਾਲਵੇ ਦੇ ਬਾਗੀ ਐੱਸਜੀਪੀਸੀ ਮੈਂਬਰਾਂ ਨਾਲ ਰਾਬਤਾ ਵਿੱਢ ਦਿੱਤਾ ਹੈ। ਉਹ ਅੱਜ ਹਲਕਾ ਚੰਨਣਵਾਲ ਤੋਂ ਐੱਸਜੀਪੀਸੀ ਮੈਂਬਰ ਸੰਤ ਬਲਵੀਰ ਸਿੰਘ ਘੁੰਨਸ ਅਤੇ ਜਥੇਦਾਰ ਬਲਦੇਵ ਸਿੰਘ ਚੂੰਘਾਂ ਨੂੰ ਉਨ੍ਹਾਂ ਦੀਆਂ ਰਿਹਾਇਸ਼ਾਂ ’ਤੇ ਮਿਲੇ। ਸੂਤਰਾਂ ਅਨੁਸਾਰ ਇਹ ਮੁਲਾਕਾਤ ਆਉਣ ਵਾਲੀ 28 ਅਕਤੂਬਰ ਨੂੰ ਐੱਸਜੀਪੀਸੀ ਦੀ ਪ੍ਰਧਾਨਗੀ ਸਬੰਧੀ ਹੀ ਹੋਈ ਹੈ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਵੀ ਸੰਤ ਘੁੰਨਸ ਨਾਲ ਮੁਲਾਕਾਤ ਕੀਤੀ ਗਈ ਸੀ। ਜਥੇਦਾਰ ਬਲਦੇਵ ਸਿੰਘ ਚੂੰਘਾਂ ਨੇ ਕਿਹਾ ਕਿ ਉਨ੍ਹਾਂ ਦਾ ਭਾਣਜਾ ਪਿਛਲੇ ਦਿਨੀਂ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ­, ਉਸ ਦਾ ਹਾਲ ਜਾਨਣ ਲਈ ਹੀ ਸ੍ਰੀ ਧਾਮੀ ਆਏ ਸਨ। ਜਦਕਿ ਸੰਤ ਘੁੰਨਸ ਦਾ ਕਹਿਣਾ ਹੈ ਕਿ ਇਹ ਕੋਈ ਸਿਆਸੀ ਮੁਲਾਕਾਤ ਨਹੀਂ ਸੀ। ਉਨ੍ਹਾਂ ਦੇ ਐੱਸਜੀਪੀਸੀ ਪ੍ਰਧਾਨ ਧਾਮੀ ਨਾਲ ਪਰਿਵਾਰਕ ਰਿਸ਼ਤੇ ਹਨ­ ਜਿਸ ਦੇ ਚੱਲਦਿਆਂ ਉਹ ਮਿਲਣ ਆਏ ਸਨ।
ਜ਼ਿਕਰਯੋਗ ਹੈ ਕਿ ਸੰਤ ਘੁੰਨਸ ਅਤੇ ਜਥੇਦਾਰ ਚੂੰਘਾਂ ਵਿਧਾਨ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਹਾਰ ਤੋਂ ਬਾਅਦ ਬਾਗੀ ਹੋ ਗਏ ਸਨ। ਉਨ੍ਹਾਂ ਸੁਖਬੀਰ ਬਾਦਲ ਤੋਂ ਪਾਰਟੀ ਦੇ ਪ੍ਰਧਾਨਗੀ ਛੱਡਣ ਦੀ ਮੰਗ ਕੀਤੀ ਸੀ। ਪਿਛਲੇ ਵਰ੍ਹੇ ਵੀ ਐੱਸਜੀਪੀਸੀ ਪ੍ਰਧਾਨਗੀ ਮੌਕੇ ਦੋਵੇਂ ਇਹ ਦੋਵੇਂ ਬਾਗੀ ਗਰੁੱਪ ਵਿੱਚ ਬਹੁਤ ਸਰਗਰਮ ਸਨ। ਇਸ ਵਾਰ ਅਕਾਲੀ ਦਲ ਦੇ ਵੱਡੇ ਹੋਰ ਨੇਤਾਵਾਂ ਵੱਲੋਂ ਬਗਾਵਤ ਤੋਂ ਬਾਅਦ ਐੱਸਜੀਪੀਸੀ ਦੀ ਪ੍ਰਧਾਨਗੀ ਲਈ ਦੋਵੇਂ ਗਰੁੱਪ ਜ਼ੋਰ ਅਜ਼ਮਾਈ ਕਰਨ ਲੱਗੇ ਹਨ।

Advertisement

Advertisement