For the best experience, open
https://m.punjabitribuneonline.com
on your mobile browser.
Advertisement

ਐੱਸਜੀਪੀਸੀ ਚੋਣਾਂ: ਵੋਟਰ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੀ ਹਦਾਇਤ

06:18 AM Aug 03, 2024 IST
ਐੱਸਜੀਪੀਸੀ ਚੋਣਾਂ  ਵੋਟਰ ਰਜਿਸਟ੍ਰੇਸ਼ਨ ’ਚ ਤੇਜ਼ੀ ਲਿਆਉਣ ਦੀ ਹਦਾਇਤ
Advertisement

ਜਲੰਧਰ: ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਤੇ ਹੋਰਨਾਂ ਸਬੰਧਤ ਵਿਭਾਗਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਪੂਰੀ ਸਰਗਰਮੀ ਨਾਲ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਐੱਸਜੀਪੀਸੀ ਚੋਣਾਂ ਤਹਿਤ ਵੋਟਰ ਰਜਿਸਟਰੇਸ਼ਨ ਦੀ ਆਖ਼ਰੀ ਮਿਤੀ ਵਿੱਚ ਹੁਣ 16 ਸਤੰਬਰ ਤੱਕ ਵਾਧਾ ਕਰ ਦਿੱਤਾ ਗਿਆ ਹੈ। ਉਨ੍ਹਾਂ ਹਦਾਇਤ ਕੀਤੀ ਕਿ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਸਬੰਧੀ ਵੋਟਰ ਰਜਿਸਟ੍ਰੇਸ਼ਨ ਦਾ ਕੰਮ ਮਿਸ਼ਨ ਮੋਡ ’ਤੇ ਕੀਤਾ ਜਾਵੇ। ਡਾ. ਅਗਰਵਾਲ ਨੇ ਮਾਲ ਵਿਭਾਗ ਦੇ ਅਧਿਕਾਰੀਆਂ/ ਕਰਮਚਾਰੀਆਂ ਨੂੰ ਕਿਹਾ ਕਿ ਸਾਰੇ ਪਿੰਡਾਂ/ ਮੁਹੱਲਿਆਂ ਵਿੱਚ ਪਹੁੰਚ ਕੀਤੀ ਜਾਵੇ ਤਾਂ ਜੋ ਕੋਈ ਵੀ ਯੋਗ ਵੋਟਰ ਆਪਣੀ ਵੋਟ ਬਣਾਉਣ ਤੋਂ ਵਾਂਝਾ ਰਹੇ। ਇਸ ਤੋਂ ਇਲਾਵਾ ਫੀਲਡ ਦੌਰਿਆਂ ਦੌਰਾਨ ਵੀ ਅਧਿਕਾਰੀਆਂ ਨੂੰ ਲੋਕਾਂ ਨੂੰ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਡਾ. ਅਮਿਤ ਮਹਾਜਨ, ਐਸ.ਡੀ.ਐਮ. ਬਲਬੀਰ ਰਾਜ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement

Advertisement
Author Image

sukhwinder singh

View all posts

Advertisement
Advertisement
×