For the best experience, open
https://m.punjabitribuneonline.com
on your mobile browser.
Advertisement

SGPC ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋਏ

03:16 PM Mar 18, 2025 IST
sgpc ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋਏ
ਅਕਾਲੀ ਆਗੁ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਹੁਸ਼ਿਆਰਪੁਰ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। -ਫੋਟੋ: ਮਲਕੀਅਤ ਸਿੰਘ
Advertisement

ਨਿੱਜੀ ਪੱਤਰ ਪ੍ਰੇਰਕ
ਹੁਸ਼ਿਆਰਪੁਰ, 18 ਮਾਰਚ
Punjab news ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਥੇ ਆਪਣੀ ਰਿਹਾਇਸ਼ ’ਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ।

Advertisement

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਆਪਣੀ ਮੀਟਿੰਗ ’ਚ ਧਾਮੀ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਦਿਆਂ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਧਾਮੀ ਨੂੰ ਮਨਾਉਣ ਦੀ ਗੱਲ ਆਖੀ ਸੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਅਸਤੀਫਾ ਰੱਦ ਕਰ ਦੇਣ ਉਪਰੰਤ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਆਖਣ ’ਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਹੁਦਾ ਮੁੜ ਸੰਭਾਲਣ ਦਾ ਫੈਸਲਾ ਕੀਤਾ ਹੈ ਅਤੇ ਉਹ ਦੋ ਚਾਰ ਦਿਨਾਂ ਅੰਦਰ ਇਹ ਸੇਵਾ ਸੰਭਾਲ ਲੈਣਗੇ।

Advertisement
Advertisement

ਇਸ ਤੋਂ ਪਹਿਲਾਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਵਜੋਂ ਸੁਖਬੀਰ ਸਿੰਘ ਬਾਦਲ ਅੱਜ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਸ੍ਰੀ ਧਾਮੀ ਨੇ ਉਨ੍ਹਾਂ ਦਾ ਸਵਾਗਤ ਕਰਦਿਆਂ ਨਿੱਘੀ ਜੱਫੀ ਪਾਈ ਅਤੇ ਉਨ੍ਹਾਂ ਨੂੰ ਅੰਦਰ ਲੈ ਕੇ ਗਏ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਵੀ ਉਨ੍ਹਾਂ ਦੇ ਨਾਲ ਹਨ। ਇਸ ਮੌਕੇ ਸ੍ਰੀ ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਨ ਤੋਂ ਗੁਰੇਜ਼ ਕੀਤਾ ਅਤੇ ਸਿੱਧੇ ਹੀ ਅੰਦਰ ਚਲੇ ਗਏ। ਸ੍ਰੀ ਧਾਮੀ ਦੀ ਸੁਖਬੀਰ ਬਾਦਲ ਨਾਲ ਬੰਦ ਕਮਰਾ ਮੀਟਿੰਗ ਹੋਈ।

Advertisement
Tags :
Author Image

Advertisement