SGPC Meeting: ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਮੀਟਿੰਗ ਮੁਲਤਵੀ, ਹੁਣ 12 ਜੂਨ ਨੂੰ ਹੋਵੇਗੀ
02:48 PM Jun 09, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 9 ਜੂਨ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਕੁੱਝ ਜ਼ਰੂਰੀ ਰੁਝੇਵਿਆਂ ਕਾਰਨ ਮੁਲਤਵੀ ਕਰ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 12 ਜੂਨ ਨੂੰ ਹੋਵੇਗੀ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਅੱਜ ਹੋਣੀ ਸੀ, ਪਰ ਹੁਣ ਇਹ 12 ਜੂਨ ਨੂੰ ਦੁਪਹਿਰ 12 ਵਜੇ ਹੋਵੇਗੀ। ਉਨ੍ਹਾਂ ਦੱਸਿਆ ਕਿ ਇਸੇ ਦਿਨ ਬਾਅਦ ਦੁਪਹਿਰ 3 ਵਜੇ ਧਰਮ ਪ੍ਰਚਾਰ ਕਮੇਟੀ ਦੀ ਵੀ ਇਕੱਤਰਤਾ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
Advertisement
Advertisement