ਸ਼੍ਰੋਮਣੀ ਕਮੇਟੀ ਵੱਲੋਂ ਗੁਰਦੇਵ ਸਿੰਘ ਕਾਉਂਕੇ ਨੂੰ ਸ਼ਰਧਾਂਜਲੀਆਂ
07:17 AM Jan 02, 2025 IST
ਅੰਮ੍ਰਿਤਸਰ:
Advertisement
ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਥੇਦਾਰ ਗੁਰਦੇਵ ਸਿੰਘ ਕਾਉਂਕੇ ਦੀ ਬਰਸੀ ਮੌਕੇ ਅੱਜ ਅਕਾਲ ਤਖ਼ਤ ਵਿਖੇ ਅਖੰਡ ਪਾਠ ਦੇ ਭੋਗ ਪਾਏ ਗਏ। ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਕੀਤਾ। ਹਰਿਮੰਦਰ ਸਾਹਿਬ ਦੇ ਗ੍ਰੰਥੀ ਗਿਆਨੀ ਕੇਵਲ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਜਥੇਦਾਰ ਕਾਉਂਕੇ ਵੱਲੋਂ ਨਿਭਾਈਆਂ ਸੇਵਾਵਾਂ ਨੂੰ ਯਾਦ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਕਾਉਂਕੇ ਨੂੰ ਸ਼ਰਧਾਂਜਲੀ ਭੇਟ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਚਰਨ ਸਿੰਘ ਗਰੇਵਾਲ ਤੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਭਾਈ ਕਾਉਂਕੇ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਗਿਆਨੀ ਮਲਕੀਤ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸਕੱਤਰ ਪ੍ਰਤਾਪ ਸਿੰਘ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਸੁਖਬੀਰ ਸਿੰਘ, ਸਾਬਕਾ ਸਕੱਤਰ ਜਗਜੀਤ ਸਿੰਘ ਜੱਗੀ ਹਾਜ਼ਰ ਸਨ। -ਟ੍ਰਿਬਿਉੂਨ ਨਿਉੂਜ਼ ਸਰਵਿਸ
Advertisement
Advertisement