ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

SGPC: ਫਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਪੰਜ ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ

04:06 PM May 15, 2025 IST
featuredImage featuredImage

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਮਈ
ਜ਼ਿਲ੍ਹਾ ਫਿਰੋਜ਼ਪੁਰ ਦੇ ਪਿੰਡ ਖਾਈ ਫੇਮੇ ਕੀ ’ਚ ਬੀਤੇ ਦਿਨੀਂ ਡਰੋਨ ਹਮਲੇ ਦੌਰਾਨ ਜ਼ਖ਼ਮੀ ਹੋਏ ਪਰਿਵਾਰ ਵਿਚੋਂ ਬੀਬੀ ਸੁਖਵਿੰਦਰ ਕੌਰ ਦੇ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਪਰਿਵਾਰ ਨੂੰ 5 ਲੱਖ ਰੁਪਏ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਿਛਲੇ ਦਿਨੀਂ ਹੋਏ ਡਰੋਨ ਹਮਲਿਆਂ ਵਿਚ ਲਖਵਿੰਦਰ ਸਿੰਘ ਦੇ ਪਰਿਵਾਰ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ, ਜਿਨ੍ਹਾਂ ਦੇ ਤਿੰਨ ਜੀਅ ਹਮਲੇ ਵਿਚ ਜ਼ਖ਼ਮੀ ਹੋਏ ਹਨ। ਇਨ੍ਹਾਂ ਵਿਚੋਂ ਬੀਬੀ ਸੁਖਵਿੰਦਰ ਕੌਰ ਗੁਰੂ ਚਰਨਾਂ ਵਿਚ ਜਾ ਬਿਰਾਜੇ ਹਨ ਜਦਕਿ ਇੱਕ ਮੈਂਬਰ ਦੀ ਹਾਲਤ ਗੰਭੀਰ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਇਹ ਘਾਟਾ ਤਾਂ ਪੂਰਾ ਨਹੀਂ ਹੋ ਸਕਦਾ ਪਰ ਪੀੜਤ ਪਰਿਵਾਰ ਦੀ ਸਹਾਇਤਾ ਲਈ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਮਾਲੀ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਪੀੜਤ ਪਰਿਵਾਰ ਦੇ ਘਰ ਗਿਆ ਸੀ। ਸ਼੍ਰੋਮਣੀ ਕਮੇਟੀ ਦੇ ਇਸ ਵਫਦ ਵਿੱਚ ਮੈਂਬਰ ਦਰਸ਼ਨ ਸਿੰਘ ਸ਼ੇਰ ਖਾਂ, ਸਤਪਾਲ ਸਿੰਘ ਤਲਵੰਡੀ, ਪ੍ਰੀਤਮ ਸਿੰਘ ਮਲਸੀਆਂ ਤੇ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਸ਼ਾਮਲ ਸਨ। ਵਫ਼ਦ ਨੇ ਅਕਾਲ ਚਲਾਣਾ ਕਰ ਗਏ ਸੁਖਵਿੰਦਰ ਕੌਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਰੂਹ ਨਮਿਤ ਅਰਦਾਸ ਵੀ ਕੀਤੀ।

Advertisement

Advertisement