16 ਅਪਰੈਲ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ
01:29 PM Apr 14, 2025 IST
ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 14 ਅਪਰੈਲ
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੁਣ 15 ਅਪਰੈਲ ਦੀ ਥਾਂ 16 ਅਪਰੈਲ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪਰੈਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਸਵੇਰੇ 11 ਵਜੇ ਕੀਤੀ ਜਾਵੇਗੀ। ਪ੍ਰਤਾਪ ਸਿੰਘ ਨੇ ਦੱਸਿਆ ਕਿ ਵਿਭਾਗੀ ਕੰਮਾਂ-ਕਾਜਾਂ ਨਾਲ ਸੰਬੰਧਤ ਰੁਟੀਨ ਦੀ ਇਸ ਮੀਟਿੰਗ ਦਾ ਏਜੰਡਾ ਪਹਿਲਾਂ ਹੀ ਕਾਰਜਕਾਰਨੀ ਦੇ ਮੈਂਬਰਾਂ ਨੂੰ ਭੇਜਿਆ ਜਾ ਚੁੱਕਾ ਹੈ, ਜਿਸ ਅਨੁਸਾਰ ਕਾਰਵਾਈ ਮੁਕੰਮਲ ਕੀਤੀ ਜਾਵੇਗੀ।
Advertisement
Advertisement