ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 10 ਨੂੰ
06:56 AM Feb 07, 2025 IST
Advertisement
ਅੰਮ੍ਰਿਤਸਰ:
Advertisement
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ 10 ਫਰਵਰੀ ਨੂੰ ਸੱਦੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਹੋ ਰਹੀ ਇਸ ਮੀਟਿੰਗ ਵਿੱਚ ਵੱਖ-ਵੱਖ ਗੁਰਦੁਆਰਿਆਂ, ਟਰਸਟ ਵਿਭਾਗ ਅਤੇ ਸ਼੍ਰੋਮਣੀ ਕਮੇਟੀ ਨਾਲ ਸਬੰਧਿਤ ਜ਼ਰੂਰੀ ਮਸਲੇ ਵਿਚਾਰੇ ਜਾਣਗੇ। ਸ਼੍ਰੋੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਚ 10 ਫਰਵਰੀ ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਭਾਵੇਂ ਮੀਟਿੰਗ ਦੇ ਏਜੰਡੇ ਬਾਰੇ ਸਪਸ਼ਟ ਨਹੀਂ ਕੀਤਾ ਗਿਆ ਹੈ ਪਰ ਚਰਚਾ ਹੈ ਕਿ ਇਸ ਮੀਟਿੰਗ ਵਿੱਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਚੱਲ ਰਹੀ ਜਾਂਚ ਦੀ ਰਿਪੋਰਟ ਬਾਰੇ ਚਰਚਾ ਹੋ ਸਕਦੀ ਹੈ। -ਟਨਸ
Advertisement
Advertisement
Advertisement