ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸ਼ਬਦ ਗਾਇਨ ਮੁਕਾਬਲੇ: ਰਾੜਾ ਸਾਹਿਬ ਸਕੂਲ ਦੇ ਵਿਦਿਆਰਥੀ ਮੋਹਰੀ

08:55 AM Nov 27, 2024 IST
ਰਾੜਾ ਸਾਹਿਬ ਸਕੂਲ ਦੇ ਜੇਤੂ ਬੱਚੇ ਪ੍ਰਬੰਧਕਾਂ ਨਾਲ।

ਦੇਵਿੰਦਰ ਸਿੰਘ ਜੱਗੀ
ਪਾਇਲ, 26 ਨਵੰਬਰ
ਸੰਤ ਈਸ਼ਰ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸਕੂਲ ਕਰਮਸਰ ਰਾੜਾ ਸਾਹਿਬ ਦੇ ਵਿਦਿਆਰਥੀਆਂ ਨੇ ਫਰਵਾਲੀ ਵਿੱਚ ਕਲਾਸੀਕਲ ਸ਼ਬਦ ਗਾਇਨ ਮੁਕਾਬਲਿਆਂ ਦੌਰਾਨ ਪਹਿਲਾ ਤੇ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਬੰਧਕਾਂ ਅਨੁਸਾਰ ਪਿੰਡ ਫਰਵਾਲੀ ਵਿੱਚ ਫਰਵਾਲੀ ਗੁਰਮਤਿ ਟਰੱਸਟ ਵੱਲੋਂ ਅੰਤਰ-ਸਕੂਲ ਕਲਾਸੀਕਲ ਸ਼ਬਦ ਗਾਇਨ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ ਰਾੜਾ ਸਾਹਿਬ ਦੇ ਸੀਨੀਅਰ ਗਰੁੱਪ ਵਿੱਚ ਅਰਸ਼ਪ੍ਰੀਤ ਕੌਰ, ਅਰਸ਼ਪ੍ਰੀਤ ਕੌਰ ਮਾਨ, ਹਰਸੀਰਤ ਕੌਰ ਅਤੇ ਨਵਦੀਪ ਸਿੰਘ ਨੇ ਭਾਗ ਲਿਆ ਅਤੇ ਜੂਨੀਅਰ ਗਰੁੱਪ ਵਿੱਚ ਨਵਨੀਤ ਕੌਰ, ਅਵਨੀਤ ਕੌਰ, ਗੁਰਸ਼ਾਨ ਸਿੰਘ ਤੇ ਜਸਕਰਨ ਸਿੰਘ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਸੀਨੀਅਰ ਗਰੁੱਪ ਵਿੱਚੋਂ ਪਹਿਲਾ 1700 ਰੁਪਏ ਦਾ ਨਕਦ ਇਨਾਮ ਅਤੇ ਜੂਨੀਅਰ ਗਰੁੱਪ ਵਿੱਚੋਂ ਦੂਸਰਾ 1600 ਰੁਪਏ ਦਾ ਨਕਦ ਇਨਾਮ ਹਾਸਲ ਕੀਤਾ। ਉਨ੍ਹਾਂ ਕਿਹਾ ਕਿ ਸੰਗੀਤ ਅਧਿਆਪਕ ਹਰਵੀਰ ਕੌਰ ਅਤੇ ਭਾਈ ਗਗਨਦੀਪ ਸਿੰਘ ਨੂੰ ਵਿਦਿਆਰਥੀਆਂ ਦੇ ਸੰਪੂਰਨ ਮਾਰਗਦਰਸ਼ਨ ਲਈ ਸਕੂਲ ਪ੍ਰਬੰਧਕ ਕਮੇਟੀ ਮੈਂਬਰ ਮਨਿੰਦਰਜੀਤ ਸਿੰਘ ਬੈਨੀਪਾਲ ਤੇ ਪ੍ਰਿੰਸੀਪਲ ਡਾ. ਧੀਰਜ ਕੁਮਾਰ ਥਪਲਿਆਲ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਲਈ ਵਧਾਈ ਦਿੱਤੀ ਗਈ।

Advertisement

Advertisement