ਸ਼ਬਦ ਗਾਇਨ, ਦਸਤਾਰ ਸਜਾਉਣ ਤੇ ਗੁਰਬਾਨੀ ਕੰਠ ਮੁਕਾਬਲੇ ਕਰਵਾਏ
ਗੁਰਦੀਪ ਸਿੰਘ ਲਾਲੀ
ਸੰਗਰੂਰ, 18 ਨਵੰਬਰ
ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ, ਦਸਤਾਰ ਸਜਾਉਣ ਅਤੇ ਗੁਰਬਾਣੀ ਕੰਠ ਮੁਕਾਬਲੇ ਗੁਰੂ ਸਿੰਘ ਸਭਾ ਵਿੱਚ ਪ੍ਰਬੰਧਕ ਕਮੇਟੀ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਸੰਗਰੂਰ-ਬਰਨਾਲਾ ਜ਼ੋਨ ਵਲੋਂ ਸਾਂਝੇ ਤੌਰ ’ਤੇ ਕਰਵਾਏ ਗਏ, ਜਿਸ ਵਿੱਚ 15 ਸਕੂਲਾਂ ਦੀਆਂ ਟੀਮਾਂ ਵੱਲੋਂ ਸ਼ਬਦ ਗਾਇਨ ਅਤੇ 50 ਪ੍ਰਤੀਯੋਗੀਆਂ ਵੱਲੋਂ ਦਸਤਾਰ ਸਜਾਉਣ ਮੁਕਾਬਲੇ ਵਿੱਚ ਹਿੱਸਾ ਲਿਆ। ਪ੍ਰਬੰਧਕ ਕਮੇਟੀ ਵੱਲੋਂ ਸੁਰਿੰਦਰ ਸਿੰਘ ਪੱਪੂ, ਕਰਮਜੀਤ ਸਿੰਘ ਅਤੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਐਡੀਸ਼ਨਲ ਚੀਫ਼ ਸਕੱਤਰ ਸੁਰਿੰਦਰ ਪਾਲ ਸਿੰਘ ਸਿਦਕੀ, ਲਾਭ ਸਿੰਘ ਡਿਪਟੀ ਚੀਫ਼ ਆਰਗੇਨਾਈਜ਼ਰ, ਹਰਵਿੰਦਰ ਕੌਰ, ਅਮਨਦੀਪ ਕੌਰ ਐਡੀਸ਼ਨਲ ਜ਼ੋਨਲ ਸਕੱਤਰ ਇਸਤਰੀ ਕੌਂਸਲ ਦੀ ਦੇਖ ਰੇਖ ਹੇਠ ਹੋਏ ਇਨ੍ਹਾਂ ਮੁਕਾਬਲਿਆਂ ਵਿੱਚ ਸਮੁੱਚੇ ਤੌਰ ’ਤੇ ਸ਼ਬਦ ਗਾਇਨ ਵਿੱਚ ਜਨਰਲ ਗੁਰਨਾਮ ਸਿੰਘ ਪਬਲਿਕ ਸਕੂਲ, ਦਸਤਾਰ ਸਜਾਉਣ ਵਿੱਚ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਛਾਜਲੀ ਅਤੇ ਸਪਰਿੰਗਡੇਲਜ਼ ਪਬਲਿਕ ਸਕੂਲ ਸੰਗਰੂਰ ਦੀ ਚੜ੍ਹਤ ਰਹੀ। ਗੁਰਬਾਣੀ ਕੰਠ ਵਿੱਚ ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤੂਆਣਾ ਸਾਹਿਬ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਪਲੀ- ਚੱਠੇ ਦੇ ਵਿਦਿਆਰਥੀਆਂ ਨੇ ਵੱਧ ਇਨਾਮ ਹਾਸਲ ਕੀਤੇ। ਜੱਜਮੈਂਟ ਦੀ ਸੇਵਾ ਪ੍ਰੋ. ਨਿਸ਼ਾ ਅਕਾਲ ਡਿਗਰੀ ਕਾਲਜ ਮਸਤੂਆਣਾ, ਪ੍ਰੋ. ਮਨਦੀਪ ਸਿੰਘ ਅਤੇ ਪ੍ਰੋ. ਗੁਰਤੇਜ ਸਿੰਘ ਸਿੱਧੂ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਨਿਭਾਈ। ਕੁਲਬੀਰ ਸਿੰਘ ਤੇ ਅਮਨਦੀਪ ਕੌਰ ਨੇ ਸਮਾਂ ਵਾਚਕ ਦੀ ਭੂਮਿਕਾ ਨਿਭਾਈ। ਸਿੱਖ ਮਿਸ਼ਨਰੀ ਕਾਲਜ ਸੰਗਰੂਰ ਜ਼ੋਨ ਵੱਲੋਂ ਸੰਤ ਅਤਰ ਸਿੰਘ ਗੁਰਮਤਿ ਕਾਲਜ ਮਸਤੂਆਣਾ ਸਾਹਿਬ ਦੇ ਸਹਿਯੋਗ ਨਾਲ ਕਰਵਾਏ ਗੁਰਬਾਣੀ ਕੰਠ ਮੁਕਾਬਲਿਆਂ ਲਈ ਮੇਜਰ ਸਿੰਘ , ਗੁਰਬਚਨ ਸਿੰਘ, ਮੋਹਨ ਸਿੰਘ ਧੂਰੀ ਅਤੇ ਪ੍ਰੋ. ਜਸਪ੍ਰੀਤ ਸਿੰਘ ਮਸਤੂਆਣਾ ਨੇ ਜੱਜ ਸਾਹਿਬਾਨ ਦੇ ਫਰਜ਼ ਨਿਭਾਏ। ਸਟੱਡੀ ਸਰਕਲ ਵੱਲੋਂ ਗਰੁੱਪਾਂ ਅਨੁਸਾਰ ਜੇਤੂਆਂ ਨੂੰ ਇਨਾਮ ਦੇ ਨਾਲ ਸਮੂਹ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਇਨਾਮ ਦਿੱਤੇ ਗਏ।